Punjab holiday- ਮੰਗਲਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ…
ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ।
ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ (Punjab School Closed) ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- First Published :