International

SDS Visa-ਪੰਜਾਬੀ ਪਾੜ੍ਹਿਆਂ ਨੂੰ ਝਟਕਾ! ਕੈਨੇਡਾ ਵੱਲੋਂ ਸਟੂਡੈਂਟ ਵੀਜ਼ਾ ਬੰਦ, ਇਸ ਕਾਰਨ ਲੈਣਾ ਪਿਆ ਫੈਸਲਾ

Canada changes immigration policy- ਕੈਨੇਡਾ ਨੇ ਆਪਣੀ ਇਮੀਗ੍ਰੇਸ਼ਨ ਨੀਤੀ ਵਿਚ ਹੋਰ ਵੱਡਾ ਬਦਲਾਅ ਕਰਦਿਆਂ ਫਾਸਟ ਟਰੈਕ ਸਟੂਡੈਂਟ ਵੀਜ਼ਾ (fast-track student visas), ਜਿਸ ਨੂੰ ਸਟੂਡੈਂਟ ਡਾਇਰੈਕਟ ਸਟ੍ਰੀਮ (ਐੱਸਡੀਐੱਸ) ਪ੍ਰੋਗਰਾਮ ਵੀ ਕਿਹਾ ਜਾਂਦਾ ਹੈ, ਨੂੰ ਤੁਰਤ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਇਸ ਫੈਸਲੇ ਨਾਲ ਹਜ਼ਾਰਾਂ ਕੌਮਾਂਤਰੀ ਵਿਦਿਆਰਥੀਆਂ, ਖਾਸ ਕਰਕੇ ਕੈਨੇਡਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਉਤੇ ਸਿੱਧਾ ਅਸਰ ਪਏਗਾ।

ਇਸ਼ਤਿਹਾਰਬਾਜ਼ੀ

ਐਸ.ਡੀ.ਐਸ. ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਤੇ ਇਸ ਦਾ ਮੁੱਖ ਮੰਤਵ ਭਾਰਤ, ਚੀਨ, ਪਾਕਿਸਤਾਨ ਤੇ ਫਿਲਪੀਨਜ਼ ਸਣੇ 14 ਮੁਲਕਾਂ ਦੇ ਉਮੀਦਵਾਰਾਂ, ਜੋ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਲਈ ਸਟੱਡੀ ਪਰਮਿਟ ਦੇ ਅਮਲ ਨੂੰ ਸਟ੍ਰੀਮਲਾਈਨ ਕਰਨਾ ਸੀ।

ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਸਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ। ਐਸਡੀਐਸ ਪ੍ਰੋਗਰਾਮ ਵਿਸ਼ੇਸ਼ ਕਰਕੇ ਕੌਮਾਂਤਰੀ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਸੀ, ਕਿਉਂਕਿ ਸਟੈਂਡਰਡ ਅਮਲ ਦੇ ਮੁਕਾਬਲੇ ਇਸ ਵਿਚ ਪਰਮਿਟ ਦੀ ਪ੍ਰਵਾਨਗੀ ਬਹੁਤ ਤੇਜ਼ (ਕਈ ਵਾਰ ਤਾਂ ਤਿੰਨ ਹਫ਼ਤਿਆਂ ਵਿਚ ਮਿਲ ਜਾਂਦੀ) ਸੀ।

ਐਸਡੀਐਸ ਵੀਜ਼ਾ ਅਰਜ਼ੀ ਦੇ ਅਮਲ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੀ ਸੂਰਤ ਵਿਚ ਆਮ ਕਰਕੇ ਤਿੰਨ ਤੋਂ ਚਾਰ ਹਫ਼ਤੇ ਲੱਗਦੇ ਹਨ, ਜਦੋਂਕਿ ਸਾਧਾਰਨ ਅਮਲ ਵਿਚ ਅੱਠ ਤੋਂ 12 ਹਫ਼ਤੇ ਅਤੇ ਕਈ ਵਾਰ ਇਸ ਤੋਂ ਵੀ ਵੱਧ ਸਮਾਂ ਲੱਗਦਾ ਹੈ। ਅੰਕੜਿਆਂ ਮੁਤਾਬਕ 2023 ਵਿਚ ਐੱਸਡੀਐੈੱਸ ਬਿਨੈਕਾਰਾਂ ਲਈ ਵੀਜ਼ੇ ਦੀ ਪ੍ਰਵਾਨਗੀ ਦਰ 73 ਫੀਸਦ ਸੀ, ਜਦੋਂਕਿ ਨਾਨ-ਐੱਸਡੀਐੇੱਸ ਬਿਨੈਕਾਰਾਂ ਲਈ ਇਹ ਦਰ 10 ਫੀਸਦ ਸੀ।

ਇਸ਼ਤਿਹਾਰਬਾਜ਼ੀ

ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ ਨਾਇਜੀਰੀਆ ਸਟੂਡੈਂਟ ਐਕਸਪ੍ਰੈੱਸ (ਐਨ.ਐਸ.ਈ) ਪ੍ਰੋਗਰਾਮ ਵੀ ਬੰਦ ਕਰ ਦਿੱਤਾ ਹੈ। ਨਾਇਜੀਰੀਅਨ ਉਮੀਦਵਾਰਾਂ ਨੂੰ ਹੁਣ ਸਟੈਂਡਰਡ ਸਟੱਡੀ ਪਰਮਿਟ ਐਪਲੀਕੇਸ਼ਨ ਰੂਟ ਅਪਣਾਉਣਾ ਹੋਵੇਗਾ। ਕੈਨੇਡੀਅਨ ਸਰਕਾਰ ਨੇ ਸਾਲ 2025 ਵਿਚ 4.37 ਲੱਖ ਨਵੇਂ ਸਟੱਡੀ ਪਰਮਿਟ, ਜਿਸ ਵਿਚ ਪੋਸਟ-ਗਰੈਜੂਏਟ ਪ੍ਰੋਗਰਾਮਾਂ ਸਣੇ ਸਿੱਖਿਆ ਦੇ ਸਾਰੇ ਪੱਧਰ ਕਵਰ ਹੋਣਗੇ, ਦੇਣ ਦਾ ਹੀ ਫੈਸਲਾ ਕੀਤਾ ਹੈ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button