Ravneet Bittu himself was seen driving Is it a sign of BJP leadership in Punjab

ਲੁਧਿਆਣਾ ਤੋਂ ਸਬੰਧਤ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਬਿੱਟੂ ਜਲੰਧਰ ’ਚ ਭਾਜਪਾ ਆਗੂ ਮਨੋਰੰਜਨ ਕਾਲੀਆ ਅਤੇ ਸੁਸ਼ੀਲ ਰਿੰਕੂ ਨਾਲ ਗੱਡੀ ’ਚ ਨਜ਼ਰ ਆਏ। ਇਸ ਮੌਕੇ ਸੁਸ਼ੀਲ ਰਿੰਕੂ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਰਵਨੀਤ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਇਸ਼ਾਰਾ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਜਪਾ ਇਕਾਈ ਵੀ ਰਵਨੀਤ ਬਿੱਟੂ ਦੀ ਅਗਵਾਈ ’ਚ ਚੱਲਣ ਲਈ ਤਿਆਰ ਹੈ।
ਇਹ ਵੀ ਪੜ੍ਹੋ:
ਕਿਸਾਨ, ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਸਰਕਾਰ ਨੂੰ warning…ਝੋਨੇ ਦੀ ਚੁਕਾਈ ਦਾ ਹੱਲ ਨਾ ਹੋਣ ’ਤੇ ਕਰਨਗੇ ਸੜਕਾਂ ਜਾਮ
ਜ਼ਿਕਰਯੋਗ ਹੈ ਕਿ ਇਸ ਮੌਕੇ ਰਵਨੀਤ ਬਿੱਟੂ ਆਪ ਆਪਣੀ ਗੱਡੀ ਚਲਾ ਰਹੇ ਸਨ ਤੇ ਉਹ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੀ ਭਗਵਾਨ ਵਾਲਮੀਕਿ ਤੀਰਥ ਯਾਤਰਾ ਨੂੰ ਹਰੀ ਝੰਡੀ ਵਿਖਾਉਣ ਪਹੁੰਚੇ ਸਨ। ਉੱਧਰ ਰਵਨੀਤ ਬਿੱਟੂ ਨੇ ਕਿਹਾ ਕਿ ਜਿਵੇਂ ਹਰਿਆਣਾ ’ਚ ਤੀਜੀ ਵਾਰ ਭਾਜਪਾ ਨੂੰ ਜਿੱਤ ਹਾਸਲ ਹੋਈ ਹੈ, ਪੰਜਾਬ ’ਚ ਵੀ 2017 ’ਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀ ਜਿੱਦ ਪੂਰੀ ਕਰਨ ਲਈ ਪੰਜਾਬ ਨੂੰ ਤਬਾਹ ਕਰ ਕੇ ਰੱਖ ਦਿੱਤਾ ਹੈ। ਜੇਕਰ ਪੰਜਾਬ ਦਾ ਭਵਿੱਖ ਉਜਵਲ ਕਰਨਾ ਹੈ ਤਾਂ ਗਵਾਂਢੀ ਸੂਬੇ ਹਰਿਆਣਾ ਵਾਂਗ ਪੰਜਾਬ ’ਚ ਭਾਜਪਾ ਨੂੰ ਸੱਤਾ ’ਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵੋਟਰ ਸੂਝਵਾਨ ਨਿਕਲੇ ਜੋ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਭਾਜਪਾ ਪਾਰਟੀ ਨੂੰ ਜਿਤਾਇਆ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :