Punjab

ਵਿਦੇਸ਼ੀ ਵਿਦਿਆਰਥੀਆਂ ਨੂੰ 20 ਜਨਵਰੀ ਤੋਂ ਪਹਿਲਾਂ ਅਮਰੀਕਾ ਛੱਡਣ ਦੀ ਸਲਾਹ


ਅਮਰੀਕਾ ਦੇ ਉੱਚ ਸਿੱਖਿਆ ਸੰਸਥਾਵਾਂ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਹੈ। ਇਸ ਦਿਨ ਡੋਨਾਲਡ ਟਰੰਪ (Donal Trump) ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।

ਟਰੰਪ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ
ਮੈਸੇਚਿਊਸਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਆਈਟੀ) ਸਮੇਤ ਹੋਰ ਯੂਨੀਵਰਸਿਟੀਆਂ ਦੀ ਇਹ ਸਲਾਹ ਉਦੋਂ ਆਈ ਹੈ ਜਦੋਂ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣ ਬਾਰੇ ਚਰਚਾ ਕਰ ਰਿਹਾ ਹੈ। ਅੰਦਾਜ਼ਾ ਹੈ ਕਿ ਦੇਸ਼ ਵਿੱਚ ਇੱਕ ਕਰੋੜ ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀ ਹਨ।

ਇਸ਼ਤਿਹਾਰਬਾਜ਼ੀ

ਮੈਸੇਚਿਊਸਟਸ ਇੰਸਟੀਚਿਊਟ ਆਫ ਟੈਕਨਾਲੌਜੀ (ਐੱਮਆਈਟੀ) ਸਮੇਤ ਅਮਰੀਕਾ ਦੀਆਂ ਕਈ ਉੱਚ ਸਿੱਖਿਆ ਸੰਸਥਾਵਾਂ ਨੇ ਆਪਣੇ ਵਿਦੇਸ਼ੀ ਵਿਦਿਆਰਥੀਆਂ ਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦ ਰੁੱਤ ਦੀਆਂ ਛੁੱਟੀਆਂ ਤੋਂ ਮੁੜਨ ਦੀ ਸਲਾਹ ਦਿੱਤੀ ਹੈ। ਇਸ ਦਿਨ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਹ ਸਲਾਹ ਅਮਰੀਕਾ ’ਚ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਵੱਡੇ ਪੱਧਰ ’ਤੇ ਕੱਢਣ ਬਾਰੇ ਹੋ ਰਹੀ ਚਰਚਾ ਦੇ ਮੱਦੇਨਜ਼ਰ ਜਾਰੀ ਕੀਤੀ ਗਈ ਹੈ।

ਇਸ਼ਤਿਹਾਰਬਾਜ਼ੀ

ਕੌਮਾਂਤਰੀ ਸਿੱਖਿਆ ਸਬੰਧਾਂ ਬਾਰੇ ਹਾਲ ਹੀ ਵਿੱਚ ਜਾਰੀ ‘ਓਪਨ ਡੋਰਸ 2024’ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ 11 ਲੱਖ ਵਿਦੇਸ਼ੀ ਵਿਦਿਆਰਥੀ ਹਨ, ਜਿਨ੍ਹਾਂ ਵਿਚ ਸਭ ਤੋਂ ਵੱਧ ਗਿਣਤੀ (3,30,000) ਭਾਰਤੀ ਵਿਦਿਆਰਥੀਆਂ ਦੀ ਹੈ। ਹਾਇਰ ਐਡ ਇੰਮੀਗਰੇਸ਼ਨ ਪੋਰਟਲ ਦਾ ਅਨੁਮਾਨ ਹੈ ਕਿ ਚਾਰ ਲੱਖ ਤੋਂ ਵੱਧ ਗ਼ੈਰ ਦਸਤਾਵੇਜ਼ੀ ਵਿਦਿਆਰਥੀ ਅਮਰੀਕਾ ’ਚ ਸਿੱਖਿਆ ਹਾਸਲ ਕਰ ਰਹੇ ਹਨ। ਵੈਧ ਐੱਫ-ਵੀਜ਼ਾ ਧਾਰਕ ਵਿਦਿਆਰਥੀਆਂ ਉਤੇ ਟਰੰਪ ਪ੍ਰਸ਼ਾਸਨ ਵੱਲੋਂ ਲਗਾਈ ਜਾਣ ਵਾਲੀ ਕਿਸੇ ਵੀ ਵੀਜ਼ਾ ਪਾਬੰਦੀ ਦਾ ਕੋਈ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ। ਐੱਮਆਈਟੀ ਨੇ ਵਿਦਿਆਰਥੀਆਂ ਨੂੰ ਅਫਵਾਹਾਂ ਉਤੇ ਧਿਆਨ ਨਾ ਦੇਣ ਲਈ ਕਿਹਾ ਹੈ। ਐੱਮਆਈਟੀ ਇੰਟਰਨੈਸ਼ਨਲ ਸਟੂਡੈਂਟਸ ਆਫਿਸ ਦੇ ਐਸੋਸੀਏਟ ਡੀਨ ਤੇ ਡਾਇਰੈਕਟਰ ਡੇਵਿਡ ਸੀ ਐਲਵੈੱਲ ਨੇ ਕਿਹਾ ਕਿ ਹਾਲੇ ਕੁੱਝ ਕਹਿਣਾ ਜਲਦਬਾਜ਼ੀ ਹੋਵੇਗੀ।

ਇਸ਼ਤਿਹਾਰਬਾਜ਼ੀ

ਐਮਆਈਟੀ ਨੇ ਕਿਹਾ ਕਿ ਜਿਨ੍ਹਾਂ ਕੋਲ ਵੈਧ ਐੱਫ ਵੀਜ਼ਾ ਹੈ, ਉਨ੍ਹਾਂ ‘ਤੇ ਟਰੰਪ ਪ੍ਰਸ਼ਾਸਨ ਦੁਆਰਾ ਕਿਸੇ ਵੀਜ਼ਾ ਪਾਬੰਦੀਆਂ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਨਹੀਂ ਹੈ। ਨਾਲ ਹੀ, ਬਿਨਾਂ ਦਸਤਾਵੇਜ਼ੀ ਵਿਦਿਆਰਥੀਆਂ ਲਈ ਵਿਦੇਸ਼ ਯਾਤਰਾ ਦੀ ਸੰਭਾਵਨਾ ਨਹੀਂ ਹੈ। ਟਰੰਪ ਪ੍ਰਸ਼ਾਸਨ ਦੇ 2017 ਦੇ ਤਜ਼ਰਬੇ ਨੂੰ ਦੇਖਦੇ ਹੋਏ ਸਾਵਧਾਨੀ ਦੀ ਸਲਾਹ ਦਿੱਤੀ ਜਾ ਰਹੀ ਹੈ। ਟਰੰਪ ਪ੍ਰਸ਼ਾਸਨ ਨੇ 27 ਜਨਵਰੀ, 2017 ਨੂੰ ਇੱਕ ਕਾਰਜਕਾਰੀ ਆਦੇਸ਼ ਜਾਰੀ ਕੀਤਾ, ਜਿਸ ਵਿੱਚ ਸੱਤ ਬਹੁ-ਗਿਣਤੀ ਮੁਸਲਿਮ ਦੇਸ਼ਾਂ ਦੇ ਪ੍ਰਵਾਸੀਆਂ ਅਤੇ ਗੈਰ-ਪ੍ਰਵਾਸੀ ਯਾਤਰੀਆਂ ਨੂੰ 90 ਦਿਨਾਂ ਲਈ ਅਮਰੀਕਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button