Punjab

ਲਾਲ ਚੰਦ ਕਟਾਰੂਚੱਕ – News18 ਪੰਜਾਬੀ

ਚੰਡੀਗੜ੍ਹ- ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ।

ਇਸ਼ਤਿਹਾਰਬਾਜ਼ੀ

ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ। ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਅੰਗਰੇਜ਼ਾਂ ਵੱਲੋਂ ਫਾਂਸੀ ਦਿੱਤੀ ਗਈ ਸੀ।

ਇਸ਼ਤਿਹਾਰਬਾਜ਼ੀ

ਸ਼ਹੀਦ ਭਗਤ ਸਿੰਘ ਨੂੰ ਮਹਾਨ ਕ੍ਰਾਂਤੀਕਾਰੀ ਦੱਸਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅਣਵੰਡੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਇਸ ਲਈ ਆਜ਼ਾਦੀ ਦੇ ਸੰਘਰਸ਼ ਦੇ ਇਸ ਮਹਾਨ ਨਾਇਕ ਨੂੰ ਬਣਦਾ ਸਤਿਕਾਰ ਦੇਣਾ ਹਰ ਵਿਅਕਤੀ ਦਾ ਫਰਜ਼ ਹੈ।

ਅਜਿਹੇ ਸਾਜ਼ਿਸ਼ੀ ਅਨਸਰਾਂ ਨੂੰ ਆਪਣੀ ਫਿਰਕੂ ਮਾਨਸਿਕਤਾ ਤੋਂ ਬਾਹਰ ਆਉਣ ਦਾ ਸਲਾਹ ਦਿੰਦਿਆਂ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੁੱਚੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਹੈ ਅਤੇ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਅੱਤਵਾਦੀ ਕਹਿਣਾ ਕੱਟੜਪੰਥੀ ਤੱਤਾਂ ਦੀ ਕਾਇਰਤਾ ਭਰੀ ਅਤੇ ਫਿਰਕੂ ਸੋਚ ਨੂੰ ਉਜਾਗਰ ਕਰਦਾ ਹੈ। ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਵੀ ਢਾਹ ਲਾਉਂਦੇ ਹਨ।

ਇਸ਼ਤਿਹਾਰਬਾਜ਼ੀ

ਜ਼ਿਕਰਯੋਗ ਹੈ ਕਿ ਲਾਹੌਰ ਦੀ ਸ਼ਹੀਦ-ਏ-ਆਜ਼ਮ ਵੈਲਫੇਅਰ ਸੁਸਾਇਟੀ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸੰਘਰਸ਼ ਕਰ ਰਹੀ ਹੈ।

Source link

Related Articles

Leave a Reply

Your email address will not be published. Required fields are marked *

Back to top button