8th Pay Commission Update: ਕਦੋਂ ਹੋਵੇਗਾ 8ਵੇਂ ਤਨਖਾਹ ਕਮਿਸ਼ਨ ਦਾ ਗਠਨ, ਆ ਗਈ ਤਰੀਕ? ਜਾਣੋ ਕਿੰਨੀ ਵਧ ਸਕਦੀ ਹੈ ਤਨਖਾਹ
8th Pay Commission Formation Date : ਕੇਂਦਰ ਸਰਕਾਰ ਦੇ 1 ਕਰੋੜ ਤੋਂ ਵੱਧ ਕਰਮਚਾਰੀ ਅਤੇ ਪੈਨਸ਼ਨਰ ਇਹ ਜਾਣਨ ਦੀ ਉਡੀਕ ਕਰ ਰਹੇ ਹਨ ਕਿ 8ਵਾਂ ਤਨਖਾਹ ਕਮਿਸ਼ਨ ਕਦੋਂ ਬਣੇਗਾ ਅਤੇ ਕਦੋਂ ਤਨਖ਼ਾਹਾਂ ਵਿੱਚ ਨਵੇਂ ਤਰੀਕੇ ਨਾਲ ਵਾਧਾ ਕੀਤਾ ਜਾਵੇਗਾ। ਕਿਉਂਕਿ ਹਰ 10 ਸਾਲ ਬਾਅਦ ਇੱਕ ਨਵਾਂ ਤਨਖਾਹ ਕਮਿਸ਼ਨ ਬਣਦਾ ਹੈ। 7ਵਾਂ ਤਨਖਾਹ ਕਮਿਸ਼ਨ ਜਨਵਰੀ 2026 ਵਿੱਚ ਆਪਣੇ 10 ਸਾਲ ਪੂਰੇ ਕਰਨ ਜਾ ਰਿਹਾ ਹੈ। ਇਸ ਕਾਰਨ ਜਲਦੀ ਹੀ ਨਵਾਂ ਪੇ ਕਮਿਸ਼ਨ ਬਣਨ ਦੀ ਪੂਰੀ ਉਮੀਦ ਹੈ।
8th Pay Commission: 8ਵਾਂ ਤਨਖਾਹ ਕਮਿਸ਼ਨ ਕਦੋਂ ਬਣੇਗਾ?
ਆਮ ਤੌਰ ‘ਤੇ ਕੇਂਦਰ ਸਰਕਾਰ ਹਰ 10 ਸਾਲਾਂ ਬਾਅਦ ਤਨਖਾਹ ਕਮਿਸ਼ਨ ਦਾ ਗਠਨ ਕਰਦੀ ਹੈ। ਮੌਜੂਦਾ 7ਵੇਂ ਤਨਖਾਹ ਕਮਿਸ਼ਨ ਦਾ ਗਠਨ 2014 ਵਿੱਚ ਕੀਤਾ ਗਿਆ ਸੀ ਅਤੇ ਇਸ ਦੀਆਂ ਸਿਫਾਰਸ਼ਾਂ ਜਨਵਰੀ 2016 ਤੋਂ ਲਾਗੂ ਕੀਤੀਆਂ ਗਈਆਂ ਸਨ। ਇਸ ਤਨਖਾਹ ਕਮਿਸ਼ਨ ਦਾ ਕਾਰਜਕਾਲ 1 ਜਨਵਰੀ 2006 ਨੂੰ ਖਤਮ ਹੋ ਰਿਹਾ ਹੈ। ਕੇਂਦਰ ਸਰਕਾਰ ਦੇ ਕਰਮਚਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ 8ਵੇਂ ਤਨਖਾਹ ਕਮਿਸ਼ਨ ਦਾ ਗਠਨ ਜਲਦੀ ਕੀਤਾ ਜਾਵੇ ਤਾਂ ਜੋ ਇਸ ਨੂੰ ਜਨਵਰੀ 2026 ਤੱਕ ਲਾਗੂ ਕੀਤਾ ਜਾ ਸਕੇ ਕਿਉਂਕਿ ਪੈਨਲ ਨੂੰ ਸਿਫਾਰਸ਼ਾਂ ਦੇਣ ਲਈ ਕਈ ਮਹੀਨੇ ਲੱਗ ਜਾਣਗੇ।
ਹਾਲਾਂਕਿ, ਰਿਪੋਰਟਾਂ ਦੇ ਅਨੁਸਾਰ, 8ਵੇਂ ਤਨਖਾਹ ਕਮਿਸ਼ਨ ਦੇ 2025 ਵਿੱਚ ਗਠਨ ਹੋਣ ਦੀ ਉਮੀਦ ਹੈ। ਇਹ ਰਿਪੋਰਟਾਂ ਉਦੋਂ ਆਈਆਂ ਹਨ ਜਦੋਂ ਸਰਕਾਰ ਬਣਨ ਤੋਂ ਹੁਣ ਤੱਕ ਇਸ ਦੇ ਬਣਨ ਤੋਂ ਇਨਕਾਰ ਕੀਤਾ ਹੈ। ਨਿਊਜ਼ 18 ਦੇ ਅਨੁਸਾਰ ਕਰਮਚਾਰੀ ਯੂਨੀਅਨ ਦੇ ਇੱਕ ਸੀਨੀਅਰ ਮੈਂਬਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਕਈ ਕਰਮਚਾਰੀਆਂ ਦੇ ਪ੍ਰਤੀਨਿਧਾਂ ਨੇ ਹਾਲ ਹੀ ਵਿੱਚ ਕੈਬਨਿਟ ਸਕੱਤਰ ਨਾਲ ਮੁਲਾਕਾਤ ਕੀਤੀ ਅਤੇ 8ਵੇਂ ਤਨਖਾਹ ਕਮਿਸ਼ਨ ਦੀ ਮੰਗ ਨੂੰ ਅੱਗੇ ਰੱਖਿਆ। ਯੂਨੀਅਨ ਮੈਂਬਰ ਨੇ ਕਿਹਾ ਕਿ ਸਕੱਤਰ ਨੇ ਕਿਹਾ ਕਿ ਸਾਲ 2026 ਦੂਰ ਹੈ ਅਤੇ ਹੁਣ ਕਮਿਸ਼ਨ ਬਣਾਉਣਾ ਬਹੁਤ ਜਲਦਬਾਜ਼ੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ 8ਵੇਂ ਤਨਖਾਹ ਕਮਿਸ਼ਨ ਦਾ ਗਠਨ ਹੋਣ ਦੀ ਸੰਭਾਵਨਾ ਹੈ।
8th Pay Commission ‘ਚ ਕਿੰਨਾ ਹੋਵੇਗਾ ਵਾਧਾ?
ਭਾਵੇਂ ਮੌਜੂਦਾ 7ਵੇਂ ਤਨਖ਼ਾਹ ਕਮਿਸ਼ਨ ਵਿੱਚ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਕਰੀਬ 23 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ, ਪਰ ਪਿਛਲੇ 6ਵੇਂ ਤਨਖ਼ਾਹ ਕਮਿਸ਼ਨ ਵਿੱਚ ਇਸ ਤੋਂ ਕਿਤੇ ਜ਼ਿਆਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਰਿਪੋਰਟਾਂ ਮੁਤਾਬਕ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਘੱਟੋ-ਘੱਟ ਉਜਰਤ (Minimum Pay Scale) ਮੌਜੂਦਾ 18,000 ਰੁਪਏ ਦੇ ਮੁਕਾਬਲੇ 34,500 ਰੁਪਏ ਤੱਕ ਵਧ ਸਕਦੀ ਹੈ।
8th Pay Commission: ਬਦਲ ਸਕਦਾ ਹੈ ਡੀਏ ਵਾਧੇ ਦਾ ਫਾਰਮੂਲਾ
ਮੌਜੂਦਾ ਸਮੇਂ ਵਿੱਚ ਕੇਂਦਰੀ ਕਰਮਚਾਰੀਆਂ ਦੇ ਡੀਏ ਵਿੱਚ ਵਾਧਾ 7ਵੇਂ ਤਨਖਾਹ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਹੈ। ਹਾਲਾਂਕਿ, ਫਾਰਮੂਲੇ ਵਿੱਚ ਸੋਧ ਵੀ ਕੀਤੀ ਜਾ ਸਕਦੀ ਹੈ ਕਿਉਂਕਿ ਆਰਥਿਕ ਸਰਵੇਖਣ 2024 ਨੇ ਸੁਝਾਅ ਦਿੱਤਾ ਸੀ ਕਿ ਭਾਰਤ ਦੇ ਮਹਿੰਗਾਈ ਦਰ ਢਾਂਚੇ ਵਿੱਚ ਖੁਰਾਕੀ ਮਹਿੰਗਾਈ ਨੂੰ ਸ਼ਾਮਲ ਨਾ ਕਰਨ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਨਿਊਜ਼ 18 ਮੁਤਾਬਕ ਕਰਮਚਾਰੀ ਯੂਨੀਅਨ ਦੇ ਇੱਕ ਮੈਂਬਰ ਨੇ ਦੱਸਿਆ ਕਿ 8ਵੇਂ ਤਨਖਾਹ ਕਮਿਸ਼ਨ ਵਿੱਚ ਡੀਏ ਵਾਧੇ ਦੇ ਫਾਰਮੂਲੇ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।