These three leaders are blocking candidature of CM Listen how will this government run in Punjab hdb – News18 ਪੰਜਾਬੀ
ਪੰਜਾਬ ’ਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਕੀ ਠੋਕੀ, ਕਿ ਹੁਣ ਇੱਕ ਤੋਂ ਬਾਅਦ ਇੱਕ ਆਗੂ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਦਾਅਵੇਦਾਰ ਦੱਸ ਰਹੇ ਹਨ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ’ਚ ਕਿਹਾ ਕਿ ਢੇਡ ਸਾਲ ਬਾਅਦ ਕਾਂਗਰਸ ਦੀ ਸਰਕਾਰ ਆਉਣ ਵਾਲੀ ਹੈ, ਜਿਸਦੇ ਚੱਲਦਿਆਂ ਤੁਹਾਡਾ ਮੁੰਡਾ ਭਾਵ ਰਾਜ ਵੜਿੰਗ ਵੱਡੀ ਕੁਰਸੀ ’ਤੇ ਬੈਠ ਸਕਦਾ ਹੈ। ਅਤੇ ਜੇਕਰ ਉਨ੍ਹਾਂ ਕੋਲ ਇਹ ਤਾਕਤ ਆ ਗਈ ਤਾਂ 100 ਮੁੰਡਾ ਇੱਕ ਪਿੰਡ ’ਚੋਂ ਨੌਕਰੀ ਲਵਾ ਦੇਵਾਂਗਾ।
ਇਹ ਵੀ ਪੜ੍ਹੋ:
ਭਾਣਜੇ ਨੇ ਕੀਤਾ ਸੀ ਜ਼ਮੀਨ ’ਤੇ ਨਜਾਇਜ਼ ਕਬਜ਼ਾ… ਵੇਖੋ, ਕੀ ਬਣਿਆ ਮਾਹੌਲ ਜਦੋਂ ਮੌਕੇ ’ਤੇ ਪਹੁੰਚ ਗਏ ਕਿਸਾਨ
ਉੱਧਰ ਇਸ ਮੌਕੇ ਬੋਲਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਦੀ ਉਮੀਦ ਜ਼ਰੂਰ ਰੱਖਦੇ ਹਨ। ਤੇ ਜੇਕਰ ਉਹ ਮੁੱਖ ਮੰਤਰੀ ਬਣਦੇ ਹਨ ਤਾਂ ਪੰਜਾਬ ਨੂੰ ਇਸ ਤਰ੍ਹਾ ਚਲਾਉਣਗੇ ਕਿ ਸਾਰੀ ਉਮਰ ਲੋਕ ਯਾਦ ਰਖਣਗੇ। ਕਿ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਤੋਂ ਬਾਅਦ ਕੋਈ ਮੁੱਖ ਮੰਤਰੀ ਆਇਆ।
ਦੂਜੇ ਪਾਸੇ ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਉਹ ਮੁੱਖ ਮੰਤਰੀ ਬਣਦੇ ਹਨ ਤਾਂ ਪੰਜਾਬ ’ਚ ਕੋਈ ਵੀ ਵਰਗ ਧਰਨਾ ਦੇਣ ਸੜਕਾਂ ’ਤੇ ਨਹੀਂ ਉਤਰੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :