ਗ੍ਰਹਿ ਮੰਤਰੀ ਦੇ ਬਿਆਨ ‘ਤੇ ਭਖਿਆ ਵਿਵਾਦ, ਸੜਕਾਂ ‘ਤੇ ਉੱਤਰੇ ਲੋਕ

ਮਲੋਟ, ਚੇਤਨ : ਬੀਤੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਸੰਸਦ ਦੇ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਲੈ ਕੇ ਇੱਕ ਬਿਆਨ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਬਿਆਨ ਵਿਵਾਦਾਂ ਦੇ ਵਿੱਚ ਘਿਰਦਾ ਹੋਇਆ ਵਿਖਾਈ ਦਿੱਤਾ। ਜਿਸ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਵੱਲੋਂ ਵੀ ਆਪੋ-ਆਪਣਾ ਰੋਸ ਪ੍ਰਗਟਾਇਆ ਗਿਆ। ਇੱਥੋਂ ਤੱਕ ਕਿ ਵਿਰੋਧੀ ਧਿਰਾਂ ਦੇ ਵੱਲੋਂ ਵੀ ਇਸ ਬਿਆਨ ਨੂੰ ਲੈ ਕੇ ਵੱਖ-ਵੱਖ ਸਵਾਲ ਚੁੱਕੇ ਗਏ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਦਿੱਤੇ ਗਏ ਇਸ ਬਿਆਨ ਨੂੰ ਲੈ ਕੇ ਕਈ ਸਾਂਸਦਾਂ ਦੇ ਵੱਲੋਂ ਵੀ ਆਪਣੀ ਆਵਾਜ਼ ਬੁਲੰਦ ਕੀਤੀ ਗਈ ਅਤੇ ਉਹਨਾਂ ਨੇ ਵੀ ਇਸ ਬਿਆਨ ਦੀ ਨਿੰਦਾ ਕੀਤੀ ਪਰ ਉੱਥੇ ਹੀ ਜੇ ਗੱਲ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੀ ਕੀਤੀ ਜਾਵੇ ਤਾਂ ਉਹਨਾਂ ਦੇ ਵੱਲੋਂ ਵੀ ਇਸ ਬਿਆਨ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਰੋਸ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਪ੍ਰਤੀ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕੀਤੇ ਗਏ ਬਿਆਨ ਨੂੰ ਲੈ ਕੇ ਹਰ ਪਾਸੋ ਵਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਸਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਸਾਂਝੇ ਤੌਰ ‘ਤੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਅੱਜ ਮਲੋਟ ਵਿਚ ਕੇਂਦਰੀ ਮੰਤਰੀ ਖਿਲਾਫ ਰੋਸ ਪ੍ਰਗਟ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਹੱਥਾਂ ਵਿਚ ਸਲੋਗਨ ਫੜ ਕੇ ਪ੍ਰਦਰਸ਼ਨਕਾਰੀਆਂ ਨੇ ਫੈਸਲੇ ਲਏ ਕੇਂਦਰੀ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਉਹਨਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਦੇ ਖਿਲਾਫ ਕੀਤੀ ਗਈ ਇਹ ਟਿੱਪਣੀ ਬਹੁਤ ਹੀ ਗਲਤ ਹੈ। ਉਹਨਾਂ ਕਿਹਾ ਕਿ ਉਹ ਦੇਸ਼ ਦੇ ਗ੍ਰਹਿ ਮੰਤਰੀ ਹਨ ਅਤੇ ਉਨਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਹਨ।
- First Published :