Punjab ਵਿਚ 20 ਨਵੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਸ-ਕਿਸ ਜਿਲ੍ਹੇ ਚ ਰਹਿਣ ਵਾਲੀ ਹੈ ਛੁੱਟੀ
ਨਵੰਬਰ ਮਹੀਨੇ ਤੀਜ-ਤਿਓਹਾਰਾਂ ਕਰਕੇ ਵੈਸੇ ਹੀ ਬੜੀ ਛੁੱਟੀਆਂ ਹਨ ਅਤੇ ਹੁਣ ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ। ਹਾਲਾਂਕਿ ਇਹ ਕਿਸੇ ਤਿਓਹਾਰ ਨਾਲ ਸਬੰਧਤ ਨਹੀਂ ਸਗੋਂ ਚੋਣਾਂ ਨਾਲ ਸਬੰਧਤ ਹੈ। ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਚੱਲਦੇ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫਤਰ ਜਾਂ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।
- First Published :