ਭਾਜਪਾ ਵੱਲੋਂ ਵੀ ਉਮੀਦਵਾਰਾਂ ਦੀ ਸੂਚੀ ਜਾਰੀ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ..Jiminy elections BJP also released the list of candidates Manpreet Badal elected from Giddarbaha – News18 ਪੰਜਾਬੀ

ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ (Manpreet Badal) ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ (kewal singh dhillon) ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।
ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਨੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।
- First Published :