ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, ਵੱਖ-ਵੱਖ ਸ਼ਿਫਟਾਂ ਵਿਚ ਹੋਵੇਗਾ ਕੰਮ, ਮੁੱਖ ਮੰਤਰੀ ਨੇ ਕੀਤਾ ਐਲਾਨ
Timings Changed government offices- ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ, ਤਾਂ ਜੋ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਐਕਸ ਉਤੇ ਦੱਸਿਆ ਕਿ ਟ੍ਰੈਫਿਕ ਭੀੜ ਅਤੇ ਇਸ ਨਾਲ ਜੁੜੇ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਜਾਵੇਗਾ।
ਟ੍ਰੈਫਿਕ ਭੀੜ ਅਤੇ ਸਬੰਧਤ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਦੇ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸਮੇਂ ਉਤੇ ਕੰਮ ਕਰਨਗੇ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਦਿੱਲੀ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਹੋਵੇਗਾ।
To reduce traffic congestion and associated pollution, Govt offices across Delhi will be following staggered timings:
1. Municipal Corporation of Delhi: 8:30am to 5pm
2. Central Govt: 9am to 5:30pm
3. Delhi Govt: 10am to 6:30pm— Atishi (@AtishiAAP) November 15, 2024
ਦੱਸ ਦਈਏ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ। ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਦਿੱਲੀ ‘ਚ GRAP ਦਾ ਪੜਾਅ-3 ਲਾਗੂ ਕਰ ਦਿੱਤਾ ਗਿਆ ਹੈ। ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਈ ਨਿਯਮ ਬਣਾਏ ਗਏ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਰਾਜਧਾਨੀ ਦਿੱਲੀ ਵਿੱਚ 106 ਵਾਧੂ ਕਲੱਸਟਰ ਬੱਸਾਂ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹੀ ਹੋਰ ਮੈਟਰੋ ਟਰੇਨਾਂ ਵੀ ਚਲਾਈਆਂ ਜਾਣਗੀਆਂ। ਮੈਟਰੋ ਪ੍ਰਤੀ ਦਿਨ ਲਗਭਗ 60 ਵਾਧੂ ਯਾਤਰਾਵਾਂ ਕਰੇਗੀ।
ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ (primary schools closed) ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਵਿੱਚ ਜੀਆਰਏਪੀ-3 ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਹ 15 ਨਵੰਬਰ ਤੋਂ ਲਾਗੂ ਹੋਵੇਗਾ, ਜਿਸ ਤਹਿਤ ਕਈ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।