ਪਿਆਰ ਦੀ ਖਾਤਰ ਕੁੜੀ ਨੇ ਮਾਰ ਦਿੱਤਾ ਸਾਰਾ ਪਰਿਵਾਰ, 13 ਲੋਕਾਂ ਨੂੰ ਦਿੱਤਾ ਜ਼ਹਿਰ

ਇਕ ਲੜਕੀ ਨੂੰ ਆਪਣੇ ਪਰਿਵਾਰ ਦੇ 13 ਮੈਂਬਰਾਂ ਦੀ ਹੱਤਿਆ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲਾ ਪਾਕਿਸਤਾਨ ਦੇ ਸਿੰਧ ਸੂਬੇ ਦਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਲੜਕੀ ਦਾ ਪਰਿਵਾਰ ਉਸਦੀ ਮਰਜ਼ੀ ਮੁਤਾਬਕ ਉਸ ਦਾ ਵਿਆਹ ਕਰਨ ਨੂੰ ਤਿਆਰ ਨਹੀਂ ਸੀ।
ਪੁਲਸ ਨੇ ਦੱਸਿਆ ਕਿ ਇਹ ਮੌਤਾਂ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ਵਿੱਚ ਹੋਈਆਂ ਸਨ। ਇਸ ਵਿਚ ਕਿਹਾ ਗਿਆ ਹੈ ਕਿ ਲੜਕੀ ਉਸ ਸਮੇਂ ਗੁੱਸੇ ਵਿਚ ਆ ਗਈ ਜਦੋਂ ਉਸ ਦੇ ਪਰਿਵਾਰ ਨੇ ਉਸ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਨਹੀਂ ਕਰਨ ਦਿੱਤਾ। ਪੁਲਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ।
ਖੈਰਪੁਰ ਦੇ ਸੀਨੀਅਰ ਪੁਲਸ ਅਧਿਕਾਰੀ ਇਨਾਇਤ ਸ਼ਾਹ ਨੇ ਦੱਸਿਆ, “ਖਾਣਾ ਖਾਣ ਤੋਂ ਬਾਅਦ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਸਾਰਿਆਂ ਦੀ ਮੌਤ ਹੋ ਗਈ।” ਜਦੋਂ ਪੋਸਟਮਾਰਟਮ ਹੋਇਆ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਲੋਕਾਂ ਦੀ ਮੌਤ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ।”
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਅਤੇ ਉਸ ਦੇ ਪ੍ਰੇਮੀ ਨੇ ਘਰ ‘ਚ ਰੋਟੀ ਬਣਾਉਣ ਲਈ ਵਰਤੀ ਜਾਂਦੀ ਕਣਕ ‘ਚ ਜ਼ਹਿਰ ਮਿਲਾ ਦਿੱਤਾ ਸੀ। ਸ਼ਾਹ ਨੇ ਦੱਸਿਆ, “ਲੜਕੀ ਗੁੱਸੇ ‘ਚ ਸੀ ਕਿਉਂਕਿ ਉਸ ਦਾ ਪਰਿਵਾਰ ਉਸ ਦਾ ਵਿਆਹ ਉਸਦੀ ਪਸੰਦ ਦੇ ਲੜਕੇ ਨਾਲ ਕਰਨ ਲਈ ਤਿਆਰ ਨਹੀਂ ਸੀ।”
- First Published :