Schools Closed- ਦਿੱਲੀ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਵਿਚ ਸਕੂਲ ਬੰਦ ਕਰਨ ਦੀ ਤਿਆਰੀ?
primary schools closed- ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ (primary schools closed) ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ।
ਇਧਰ, ਹਰਿਆਣਾ ਅਤੇ ਪੰਜਾਬ ਵਿਚ ਵੀ ਪ੍ਰਦੂਸ਼ਣ ਦੀ ਮਾਰ ਪੈ ਰਹੀ ਹੈ। ਪੰਜਾਬ ਵਿੱਚ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ (ਏਕਿਊਆਈ) ਬਹੁਤ ਮਾੜੀ ਚੱਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਅਨੁਸਾਰ ਪੰਜਾਬ ਦਾ ਜਲੰਧਰ ਤੇ ਰੂਪਨਗਰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਹੇ ਜਿੱਥੇ ਏਕਿਊਆਈ ਕ੍ਰਮਵਾਰ 241 ਤੇ 228 ਦਰਜ ਕੀਤਾ ਗਿਆ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਸ਼ਾਮ ਹੁੰਦੇ ਹੋਏ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਹੋਇਆ। ਅਜਿਹੇ ਵਿਚ ਚਰਚਾ ਚੱਲ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ ਵੀ ਪੰਜਵੀਂ ਜਮਾਤ ਤੱਕ ਦੇ ਸਕੂਲ ਬੰਦ ਹੋ ਸਕਦੇ ਹਨ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਸਰਕਾਰ ਜਲਦੀ ਹੀ ਇਸ ਬਾਰੇ ਕੋਈ ਫੈਸਲਾ ਲੈ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਗ੍ਰੇਪ 3 ਲਾਗੂ ਹੋਣ ਕਾਰਨ ਹਰਿਆਣਾ ਦੇ 14 ਜ਼ਿਲਿਆਂ ‘ਚ ਕਰੱਸ਼ਰ ਅਤੇ ਮਾਈਨਿੰਗ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਦਰਅਸਲ, ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਨੂੰ ਪਾਰ ਕਰ ਗਿਆ ਹੈ। ਉਥੇ ਹੀ ਜੀਂਦ ‘ਚ AQI 500 ਦੇ ਅੰਕੜੇ ਨੂੰ ਛੂਹ ਗਿਆ ਹੈ। ਜੋ ਕਿ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਇਸ ਜ਼ਹਿਰੀਲੀ ਹਵਾ ਵਿੱਚ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਪੰਜਾਬ ਵਿੱਚ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ (ਏਕਿਊਆਈ) ਬਹੁਤ ਮਾੜੀ ਚੱਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਅਨੁਸਾਰ ਪੰਜਾਬ ਦਾ ਜਲੰਧਰ ਤੇ ਰੂਪਨਗਰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਹੇ ਜਿੱਥੇ ਏਕਿਊਆਈ ਕ੍ਰਮਵਾਰ 241 ਤੇ 228 ਦਰਜ ਕੀਤਾ ਗਿਆ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਸ਼ਾਮ ਹੁੰਦੇ ਹੋਏ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਹੋਇਆ।
ਉਧਰ ਪੰਜਾਬ ਵਿੱਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਰਿਹਾ ਹੈ। ਧੁੰਦ ਕਾਰਨ ਸੜਕਾਂ ’ਤੇ ਦੂਰ ਤੱਕ ਦਿੱਸਣ ਦੀ ਹੱਦ (ਵਿਜ਼ੀਬਿਲਟੀ) ਵੀ ਘਟ ਗਈ ਸੀ, ਜਿਸ ਕਰਕੇ ਲੋਕਾਂ ਨੂੰ ਵਾਹਨ ਚਲਾਉਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਵਿੱਚ ਧੁੰਦ ਵਧੇਰੇ ਸੰਘਣੀ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ’ਚ ਤਾਂ ਅੱਜ ਤੜਕੇ ਦਿੱਸਣ ਹੱਦ 200 ਤੋਂ 300 ਮੀਟਰ ਤੱਕ ਹੀ ਰਹਿ ਗਈ ਸੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਦੋ-ਤਿਨ ਦਿਨਾਂ ਵਿਚ ਕਿਣ-ਮਿਣ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਅੰਮ੍ਰਿਤਸਰ ਦਾ ਏਕਿਊਆਈ 225, ਮੰਡੀ ਗੋਬਿੰਦਗੜ੍ਹ ਦਾ 203, ਲੁਧਿਆਣਾ ਦਾ 178, ਬਠਿੰਡਾ ’ਚ 186 ਤੇ ਪਟਿਆਲਾ ਵਿੱਚ 162 ਦਰਜ ਕੀਤਾ ਹੈ। ਚੰਡੀਗੜ੍ਹ ਵਿੱਚ ਔਸਤਨ ਏਕਿਊਆਈ 327 ਦਰਜ ਕੀਤਾ ਗਿਆ ਜਿੱਥੇ ਸੈਕਟਰ-25 ਵਿੱਚ ਏਕਿਊਆਈ 365, ਸੈਕਟਰ-22 ’ਚ 297 ਅਤੇ ਸੈਕਟਰ-53 ਵਿੱਚ 290 ਦਰਜ ਹੋਇਆ।