Sukhbir Badal Resigns- ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ
Sukhbir Badal resigns Akali Dal president- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir Badal resigns) ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।
ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਪਾਰਟੀ ਅੰਦਰੋਂ ਹੀ ਮੰਗ ਉਠ ਰਹੀ ਸੀ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਉਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
- First Published :