Punjab
ਬਾਬਾ ਸਿੱਦੀਕੀ ਕਤਲ ਕੇਸ: ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ।