Punjab

ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਹੋਇਆ ਜਾਰੀ Holiday In Punjab Holiday on November 20 in Barnala Gurdaspur Hoshiarpur Sri Muktsar Sahib districts – News18 ਪੰਜਾਬੀ

Holiday announced in punjab- ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ਼ਤਿਹਾਰਬਾਜ਼ੀ

News18

  • First Published :

Source link

Related Articles

Leave a Reply

Your email address will not be published. Required fields are marked *

Back to top button