Sukhbir Badal resigns- ਸੁਖਬੀਰ ਬਾਦਲ ਦੇ ਅਸਤੀਫੇ ਪਿੱਛੋਂ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ
Sukhbir Badal resigns Akali Dal president- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir Badal resigns) ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।
ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ। ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਆ ਹੈ, ‘‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।’’
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਹੋਵੇਗੀ, ਜਿਸ ਵਿਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।
- First Published :