ਸਵਾਰੀਆਂ ਨਾਲ ਭਰੀ ਤੇਜ਼ ਰਫਤਾਰ ਬੱਸ ਪਲਟੀ, ਦੋ ਮੌਤਾਂ, 41 ਜ਼ਖਮੀ
ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਦੇਈਖੇੜਾ ਥਾਣਾ ਖੇਤਰ ਵਿਚ ਸ਼ਨੀਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਇੱਥੋਂ ਨਿਕਲਦੇ ਕੋਟਾ-ਲਾਲਸੋਟ ਮੈਗਾ ਹਾਈਵੇਅ ਉਤੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿਚ ਬੱਸ ‘ਚ ਸਵਾਰ ਦੋ ਯਾਤਰੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ 41 ਯਾਤਰੀ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 14 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੰਭੀਰ ਜ਼ਖਮੀਆਂ ਨੂੰ ਕੋਟਾ ਰੈਫਰ ਕਰ ਦਿੱਤਾ ਗਿਆ ਹੈ। ਹੋਰ ਜ਼ਖਮੀਆਂ ਦਾ ਸਥਾਨਕ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਕੇਸ਼ਵਰਯਾਪਟਨ ਦੇ ਉਪ ਪੁਲਿਸ ਕਪਤਾਨ ਆਸ਼ੀਸ਼ ਭਾਰਗਵ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਇਹ ਨਿੱਜੀ ਬੱਸ ਰਾਵਤਭਾਟਾ ਤੋਂ ਚੌਥ ਕਾ ਬਰਵਾੜਾ ਜਾ ਰਹੀ ਸੀ। ਬੱਸ ਵਿੱਚ ਕੁੱਲ 45 ਯਾਤਰੀ ਸਵਾਰ ਸਨ। ਦੇਰ ਰਾਤ ਇਹ ਬੱਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਉਤੇ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਹਾਦਸੇ ‘ਚ ਦੋ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਅਰਵਿੰਦ ਸਿੰਘ ਅਤੇ ਅਨੰਤ ਕੁਮਾਰ ਵਜੋਂ ਹੋਈ ਹੈ।
ਗੰਭੀਰ ਜ਼ਖਮੀਆਂ ਨੂੰ ਹਾਇਰ ਸੈਂਟਰ ਕੋਟਾ ਰੈਫਰ ਕਰ ਦਿੱਤਾ ਗਿਆ
ਇਸ ਹਾਦਸੇ ਵਿਚ 41 ਹੋਰ ਯਾਤਰੀ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 14 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਨ੍ਹਾਂ ਨੂੰ ਇਲਾਜ ਲਈ ਹਾਇਰ ਸੈਂਟਰ ਕੋਟਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਹਾਦਸੇ ਕਾਰਨ ਹਾਈਵੇਅ ’ਤੇ ਕਾਫੀ ਦੇਰ ਤੱਕ ਜਾਮ ਲੱਗਾ
ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫਰਾਰ ਹੋ ਗਿਆ। ਉਸ ਦੀ ਭਾਲ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਜ਼ਖਮੀ ਯਾਤਰੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਬੱਸ ਨਾਲ ਸਬੰਧਤ ਵੇਰਵਿਆਂ ਦੀ ਵੀ ਜਾਂਚ ਕਰ ਰਹੀ ਹੈ। ਹਾਦਸੇ ਕਾਰਨ ਹਾਈਵੇਅ ’ਤੇ ਕਾਫੀ ਦੇਰ ਤੱਕ ਜਾਮ ਲੱਗ ਗਿਆ। ਬਾਅਦ ਵਿੱਚ ਪੁਲਿਸ ਨੇ ਜਾਮ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
- First Published :