Punjab
ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਦਰਬਾਰ ਸਾਹਿਬ ਹੋਏ ਨਤਮਸਤਕ ਨਾਲ ਹੀ ਲੰਗਰ ਹਾਲ ‘ਚ ਨਿਭਾਈ ਸੇਵਾ

ਅੰਮ੍ਰਿਤਸਰ :ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ । ਜਿਥੇ ਅੰਮ੍ਰਿਤਸਰ ਦੇ ਐੱਮ.ਪੀ. ਗੁਰਜੀਤ ਸਿੰਘ ਔਜਲਾ ਸਮੇਤ ਕਈ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਦਾ ਏਅਰਪੋਰਟ ‘ਤੇ ਭਰਵਾਂ ਸਵਾਗਤ ਕੀਤਾ। ਰਾਹੁਲ ਗਾਂਧੀ ਹਵਾਈ ਅੱਡੇ ਤੋਂ ਪਹਿਲਾਂ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ । ਜਿਥੇ ਉਨ੍ਹਾਂ ਨੇ ਲੰਗਰ ਹਾਲ ‘ਚ ਬਰਤਨ ਸਾਫ ਕਰਨ ਦੀ ਸੇਵਾ ਨਿਭਾਈ ਉਥੇ ਹੀ ਉਨ੍ਹਾਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ਼ਤਿਹਾਰਬਾਜ਼ੀ
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਵਾਲੀਆਂ ਹਨ ਜਿਨ੍ਹਾਂ ਦਾ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ। ਅਜਿਹੇ ‘ਚ ਰਾਹੁਲ ਗਾਂਧੀ ਦੇ ਇਸ ਪੰਜਾਬ ਦੌਰੇ ਨੂੰ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਪਹਿਲਾ ਮੌਕਾ ਨਹੀਂ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹੋਣ।
ਇਸ਼ਤਿਹਾਰਬਾਜ਼ੀ
- First Published :