Punjab

Holiday In Punjab: ਭਲਕੇ ਛੁੱਟੀ ਦਾ ਐਲਾਨ, ਇਥੇ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ, ਵੇਖੋ ਨੋਟੀਫਿਕੇਸ਼ਨ

Holiday Announced in Punjab– ਭਲਕੇ ਸੂਬੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਹੈ ਜਿਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

News18

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button