Punjab
ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ: ਜਥੇਦਾਰ ਵਡਾਲਾ

ਸੁਧਾਰ ਲਹਿਰ ਅਜਿਹੇ ਵਰਤਾਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਅਜਿਹੀ ਬੇਨਤੀ ਕੀਤੀ ਕਿ ਪੰਜਾਬ ਇਸ ਸਮੇਂ ਸੰਕਟ ਵਿੱਚੋਂ ਲੰਘ ਰਿਹਾ ਹੈ, ਕਿਉਂਕਿ ਪੰਜਾਬ ਦੀ ਜਵਾਨੀ ਜੇਲ੍ਹਾਂ ਵਿਚ ਸੁੱਟੀ ਜਾ ਰਹੀ ਹੈ, ਜਿਹੜੇ ਰੁਜਗਾਰ ਦੀ ਭਾਲ ਵਿੱਚ ਕੈਨੇਡਾ ਵਰਗੇ ਮੁਲਕਾਂ ਵਿੱਚ ਗਏ ਹਨ, ਉਨ੍ਹਾਂ ‘ਤੇ ਵੀ ਖਤਰੇ ਦੇ ਬੱਦਲ ਮੰਡਰਾ ਰਹੇ ਹਨ, ਕਿਸਾਨੀ ਸੜ੍ਹਕਾਂ ’ਤੇ ਰੁਲ ਰਹੀ ਹੈ, ਪੰਜਾਬ ਦੀ ਰਾਜਧਾਨੀ ‘ਤੇ ਕਬਜਾ ਹੋ ਰਿਹਾ ਹੈ ਆਦਿ ਬਹੁਤ ਬਾਰੇ ਮਸਲੇ ਹਨ। ਇਨ੍ਹਾਂ ਮਸਲਿਆਂ ਵਿੱਚ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਸਲ ਭੂਮਿਕਾ ਨਿਭਾ ਸਕਦਾ ਹੈ, ਜਿਸ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਗਈ ਪੰਥ ਦਾ ਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਬਹੁੱਤ ਨੁਕਸਾਨ ਹੋ ਗਿਅ ਤਭਰਪਾਈ ਕਰਨ ਲਈ ਸਮੁੱਚੇ ਅਕਾਲੀ ਦਲਾਂ ਅਤੇ ਪੰਥਕਾਂ ਧੜਿਆਂ ਨੂੰ ਇਕੱਠਾ ਕੀਤਾ ਜਾਵੇ।