ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਤੇ ਉਪ ਪ੍ਰਧਾਨ ਦਾ ਐਲਾਨ

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਪ੍ਰਧਾਨ (Aam Aadmi Party new president) ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਸ ਵਾਰ ਹਿੰਦੂ ਚਿਹਰੇ ਨੂੰ ਪਾਰਟੀ ਦੀ ਕਮਾਨ ਦਿੱਤੀ ਗਈ ਹੈ। ਪਾਰਟੀ ਨੇ ਅਮਨ ਅਰੋੜਾ ਨੂੁੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ।
ਬੀਤੇ ਦਿਨੀਂ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਨੇ ਅਹੁਦੇ ਤੋਂ ਲਾਂਭੇ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ।
ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ- ‘‘ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।
- First Published :