ਹੜ੍ਹ ਦੇ ਖਤਰੇ ਨੇ ਪਿੰਡਵਾਸੀਆਂ ਦੀ ਨੀਂਦ ਕੀਤੀ ਹਰਾਮ,’ਦਿਨ-ਰਾਤ ਬਣਿਆ ਰਹਿੰਦਾ ਜਾਨ-ਮਾਲ ਦਾ ਖਤਰਾ’

ਹੁਸ਼ਿਆਰਪੁਰ, ਵਿਜੈ ਸਲਾਰੀਆ : ਹੁਸ਼ਿਆਰਪੁਰ ਦਸੂਹਾ ਦੇ ਪਿੰਡ ਟੇਰਕਿਆਣਾ ਵਿੱਚ ਬੀਤੇ ਦਿਨ ਤੋਂ ਮੁਕੇਰੀਆਂ ਹਾਈਡਲ ਨਹਿਰ ਦਾ ਪਾਣੀ ਓਵਰਫਲੋਅ ਹੋਣ ਕਾਰਨ ਪਿੰਡ ਵਾਸੀ ਡਰੇ ਹੋਏ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਜਦੋਂ ਪਾਣੀ ਦੀ ਮਾਤਰਾ ਜ਼ਿਆਦਾ ਹੋ ਜਾਂਦੀ ਹੈ ਤਾਂ ਨਹਿਰ ਓਵਰਫਲੋਅ ਹੋ ਜਾਂਦੀ ਹੈ, ਜਿਸ ਕਾਰਨ ਜੇਕਰ ਨਹਿਰ ਟੁੱਟ ਜਾਂਦੀ ਹੈ ਤਾਂ ਤਬਾਹੀ ਵੀ ਮਚ ਸਕਦੀ ਹੈ ਪਰ ਨਹਿਰੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਣੀ ਨਹਿਰ ਵਿੱਚੋਂ ਪਾਣੀ ਓਵਰਫਲੋਅ ਹੋਇਆ ਹੋਵੇ। ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਕਈ ਵਾਰ ਵਾਪਰ ਚੁੱਕੀਆਂ ਹਨ, ਜਿਸ ਕਾਰਨ ਨਹਿਰ ਦੇ ਕੰਢਿਆਂ ‘ਤੇ ਵੱਡੀਆਂ-ਵੱਡੀਆਂ ਤਰੇੜਾਂ ਆ ਚੁੱਕੀਆਂ ਹਨ, ਜਿਸ ਸਬੰਧੀ ਵਿਭਾਗ ਨੂੰ ਸਮੇਂ-ਸਮੇਂ ‘ਤੇ ਸੂਚਨਾ ਦਿੱਤੀ ਜਾਂਦੀ ਰਹੀ ਹੈ | ਸਬੰਧਤ ਵਿਭਾਗ ਨੇ ਕਈ ਵਾਰ ਇੱਥੇ ਦੌਰਾ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਿੰਡ ਦੇ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਪਿੰਡਾਂ ਦੀ ਜ਼ਮੀਨ ਦਾ ਕੁੱਲ ਰਕਬਾ 2700 ਏਕੜ ਹੈ ਅਤੇ ਜੇਕਰ ਕਿਸੇ ਦਿਨ ਇਹ ਨਹਿਰ ਟੁੱਟ ਗਈ ਤਾਂ ਵੱਡੀ ਤਬਾਹੀ ਹੋ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਪਾਣੀ ਓਵਰਫਲੋਅ ਹੋ ਕੇ ਬਾਹਰ ਨਿਕਲਣ ਲੱਗਾ ਤਾਂ ਨਹਿਰ ਦੇ ਨਾਲ ਲੱਗਦੇ ਘਰਾਂ ਦੇ ਲੋਕ ਡਰ ਗਏ ਅਤੇ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਸਥਾਨਾਂ ‘ਤੇ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਲੈ ਕੇ ਅਸੀਂ ਵਾਰ-ਵਾਰ ਪ੍ਰਸ਼ਾਸਨ ਅਤੇ ਵਿਭਾਗ ਨੂੰ ਅਪੀਲ ਕਰ ਰਹੇ ਹਾਂ ਪਰ ਲੱਗਦਾ ਹੈ ਕਿ ਵਿਭਾਗ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸਮੂਹ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਅਤੇ ਨਹਿਰ ਦੀ ਸਹੀ ਢੰਗ ਨਾਲ ਮੁਰੰਮਤ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੱਡਾ ਹਾਦਸਾ ਨਾ ਵਾਪਰੇ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :