ਸਿਰਫ 4 ਦੌੜਾਂ ਬਣਾ ਕੇ ਬਾਬਰ ਆਜ਼ਮ ਨੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਪਾਕਿਸਤਾਨੀ ਖਿਡਾਰੀ – News18 ਪੰਜਾਬੀ

ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਾਲੇ 2 ਟੈਸਟ ਮੈਚਾਂ ਦਾ ਪਹਿਲਾ ਮੈਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਬਾਕਸਿੰਗ ਡੇ ਟੈਸਟ ਮੈਚ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਦੌਰਾਨ ਪਾਕਿਸਤਾਨ ਦਾ ਪ੍ਰਦਰਸ਼ਨ ਖ਼ਰਾਬ ਰਿਹਾ ਅਤੇ ਉਨ੍ਹਾਂ ਨੇ 56 ਦੇ ਸਕੋਰ ‘ਤੇ 4 ਵਿਕਟਾਂ ਗੁਆ ਦਿੱਤੀਆਂ। ਇਸ ਟੈਸਟ ਦੀ ਪਹਿਲੀ ਪਾਰੀ ‘ਚ ਬਾਜ਼ ਆਜ਼ਮ ਨੇ 4 ਦੌੜਾਂ ਬਣਾ ਕੇ ਆਪਣਾ ਵਿਕਟ ਗੁਆ ਦਿੱਤਾ। ਉਹ ਵੱਡਾ ਸਕੋਰ ਕਰਨ ‘ਚ ਨਾਕਾਮ ਰਹੇ।
ਬਾਬਰ ਆਜ਼ਮ ਨੇ ਦੱਖਣੀ ਅਫਰੀਕਾ ਖਿਲਾਫ ਭਾਵੇਂ ਸਿਰਫ 4 ਦੌੜਾਂ ਬਣਾਈਆਂ ਹੋਣ ਪਰ ਉਨ੍ਹਾਂ ਨੇ ਇਤਿਹਾਸ ਰਚ ਦਿੱਤਾ। ਉਹ ਵਿਰਾਟ ਅਤੇ ਰੋਹਿਤ ਸ਼ਰਮਾ ਦੇ ਨਾਲ ਇਸ ਸੂਚੀ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਉਹ ਪਾਕਿਸਤਾਨ ਵੱਲੋਂ ਇਹ ਮੁਕਾਮ ਹਾਸਲ ਕਰਨ ਵਾਲੇ ਪਹਿਲੇ ਪਾਕਿਸਤਾਨੀ ਖਿਡਾਰੀ ਬਣ ਗਏ ਹਨ।
ਬਾਬਰ ਆਜ਼ਮ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੈਸਟ ਦੀ ਪਹਿਲੀ ਪਾਰੀ ‘ਚ 4 ਦੌੜਾਂ ਬਣਾ ਕੇ ਟੈਸਟ ਕ੍ਰਿਕਟ ‘ਚ 4000 ਦੌੜਾਂ ਪੂਰੀਆਂ ਕਰ ਲਈਆਂ ਹਨ। ਟੈਸਟ ਕ੍ਰਿਕਟ ਵਿੱਚ 4000 ਦੌੜਾਂ ਬਣਾਉਣ ਦੇ ਨਾਲ ਹੀ ਉਹ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੀ ਖਾਸ ਸੂਚੀ ਵਿੱਚ ਵੀ ਸ਼ਾਮਲ ਹੋ ਗਏ ਹਨ। ਬਾਬਰ ਹੁਣ ਕ੍ਰਿਕਟ ਦੇ ਹਰ ਫਾਰਮੈਟ ਵਿੱਚ 4000 ਜਾਂ ਇਸ ਤੋਂ ਵੱਧ ਦੌੜਾਂ ਬਣਾਉਣ ਵਾਲੇ ਦੁਨੀਆ ਦੇ ਤੀਜੇ ਖਿਡਾਰੀ ਬਣ ਗਏ ਹਨ। ਬਾਬਰ ਤੋਂ ਪਹਿਲਾਂ ਇਹ ਰਿਕਾਰਡ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਨਾਂ ਸੀ। ਬਾਬਰ ਆਜ਼ਮ ਪਾਕਿਸਤਾਨ ਦੇ ਪਹਿਲੇ ਖਿਡਾਰੀ ਬਣ ਗਏ ਹਨ ਜਿਨ੍ਹਾਂ ਨੇ ਕ੍ਰਿਕਟ ਦੇ ਹਰ ਫਾਰਮੈਟ ਵਿੱਚ 4000 ਜਾਂ ਇਸ ਤੋਂ ਵੱਧ ਦੌੜਾਂ ਬਣਾਈਆਂ ਹਨ।
ਬਾਬਰ ਆਜ਼ਮ ਦੇ ਟੈਸਟ ਕ੍ਰਿਕਟ ਵਿੱਚ 4000 ਦੌੜਾਂ ਬਣਾਉਣ ਦੇ ਨਾਲ ਹੀ ਉਹ ਇਸ ਲੰਬੇ ਫਾਰਮੈਟ ਵਿੱਚ ਇੰਨੀਆਂ ਦੌੜਾਂ ਬਣਾਉਣ ਵਾਲੇ ਪਾਕਿਸਤਾਨ ਦੇ 12ਵੇਂ ਬੱਲੇਬਾਜ਼ ਵੀ ਬਣ ਗਏ ਹਨ। ਹਗਲੰਕੀ ਬਾਬਰ ਆਜ਼ਮ ਦੀ ਖਰਾਬ ਫਾਰਮ ਜਾਰੀ ਹੈ। ਉਨ੍ਹਾਂ ਨੇ ਪਿਛਲੇ 2 ਸਾਲਾਂ ਤੋਂ ਟੈਸਟ ਕ੍ਰਿਕਟ ‘ਚ ਕੋਈ ਅਰਧ ਸੈਂਕੜਾ ਨਹੀਂ ਲਗਾਇਆ ਹੈ। ਉਨ੍ਹਾਂ 26 ਦਸੰਬਰ 2022 ਨੂੰ ਟੈਸਟ ਕ੍ਰਿਕਟ ਵਿੱਚ ਆਪਣਾ ਆਖਰੀ ਅਰਧ ਸੈਂਕੜਾ ਲਗਾਇਆ ਸੀ।
- First Published :