Encirclement of Moti Bagh by Ugrahan organization Demonstration front residence of BJP and AAP hdb – News18 ਪੰਜਾਬੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਹੁਣ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਜਿੱਥੇ ਕਿ ਜਿਮਨੀ ਚੋਣ ਹੋ ਰਹੀ ਹੈ ਦੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਿਵਾਸ ਦੇ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਪਟਿਆਲਾ ਤੋਂ ਸਾਬਕਾ ਲੋਕ ਸਭਾ ਮੈਂਬਰ ਅਤੇ ਭਾਜਪਾ ਦੀ ਨੇਤਾ ਮਹਾਰਾਣੀ ਪਰਨੀਤ ਕੌਰ ਦੇ ਨਿਵਾਸ ਨਿਊ ਮੋਤੀ ਬਾਗ ਪੈਲਸ ਦੇ ਅੱਗਿਓਂ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ:
ਭਿੜਦੇ ਭਿੜਦੇ ਦੋ ਸਾਨ੍ਹ ਆ ਗਏ ਸਾਹਮਣੇ… ਵੇਖੋ, ਕਿਵੇਂ ਕੁੜੀ ਦੀ ਸਮਝਦਾਰੀ ਨੇ ਬਚਾਈ ਜਾਨ
ਇਸ ਮੌਕੇ ਪਹੁੰਚੇ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਅਸੀਂ ਹੁਣ ਆਪਣਾ ਪ੍ਰਦਰਸ਼ਨ ਉਹਨਾਂ ਚਾਰ ਉਮੀਦਵਾਰਾਂ ਦੇ ਘਰ ਆਗੇ ਕਰਾਂਗੇ ਜਿਹੜੇ ਕਿ ਪੰਜਾਬ ਅਤੇ ਕੇਂਦਰ ਦੀ ਸੱਤਾਧਾਰੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਹਨ ਕਿਉਂਕਿ ਪੰਜਾਬ ਦੇ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਦੇ ਨਾਲ ਨਹੀਂ ਹੋ ਰਹੀ ਹੈ ਅਤੇ ਲਿਫਟਿੰਗ ਦੇ ਨਾਲ ਨਾਲ ਹੁਣ ਕਿਸਾਨਾਂ ਨੂੰ ਡੀਏਪੀ ਦੀ ਖਾਦ ਵੀ ਨਹੀਂ ਮਿਲ ਰਹੀ।
ਇਸ ਤੋਂ ਇਲਾਵਾ ਕਿਸਾਨਾਂ ’ਤੇ ਪਰਾਲੀ ਜਲਾਉਣ ਨੂੰ ਲੈ ਕੇ ਧੜਾ ਧੜ ਪਰਚੇ ਕੀਤੇ ਜਾ ਰਹੇ ਹਨ। ਇਸ ਦਾ ਵਿਰੋਧ ਕਰਨ ਦੇ ਲਈ ਅਸੀਂ ਪਹਿਲਾਂ ਭਾਜਪਾ ਆਗੂਆਂ ਦੇ ਨਿਵਾਸ ਅੱਗੇ ਪੱਕੇ ਮੋਰਚੇ ਲਗਾਏ ਸੀ ਅਤੇ ਹੁਣ ਆਪਣੀ ਰਣਨੀਤੀ ਨੂੰ ਬਦਲਦੇ ਆਂ ਫਿਲਹਾਲ ਉਹਨਾਂ ਚਾਰ ਉਮੀਦਵਾਰਾਂ ਦੇ ਘਰਾਂ ਅੱਗੇ ਪੱਕਾ ਮੋਰਚਾ ਲਗਾਉਣਾ ਹੈ ਜਿਹੜੇ ਕਿ ਇਹਨਾਂ ਪਾਰਟੀਆਂ ਤੋਂ ਜਿਮਨੀ ਚੋਣ ਲੜ ਰਹੇ ਹਨ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :