Punjab

ਪੰਜਾਬ ਉਪ ਚੋਣ 2024 ਦੇ ਨਤੀਜੇ: ਪੰਜਾਬ ਦੀਆਂ 4 ਵਿਧਾਨਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸ਼ੁਰੂ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

Punjab Bypoll Election Result 2024 Live Updates: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਅੱਜ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਮੈਦਾਨ ਵਿਚ ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ਸਣੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਵੀ ਹਨ।

ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਥ੍ਰੀ ਲੇਅਰ ਸਕਿਓਰਿਟੀ ਹੋਵੇਗੀ। ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਿਰਫ਼ ਉਹੀ ਲੋਕ ਗਿਣਤੀ ਕੇਂਦਰਾਂ ਵਿੱਚ ਜਾ ਸਕਣਗੇ ਜਿਨ੍ਹਾਂ ਦੇ ਕਾਰਡ ਚੋਣ ਕਮਿਸ਼ਨ ਨੇ ਬਣਾਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿੱਚ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ। ਵੋਟਾਂ ਦੀ ਗਿਣਤੀ 18 ਗੇੜਾਂ ਵਿੱਚ ਮੁਕੰਮਲ ਹੋਵੇਗੀ। ਜਦੋਂ ਕਿ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ 15 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ।

ਗਿੱਦੜਬਾਹਾ ਹਲਕੇ ਵਿੱਚ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂ ਕਿ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਮੈਦਾਨ ਵਿੱਚ ਹਨ। ਐਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।

ਚਾਰ ਸੀਟਾਂ ‘ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਚੱਬੇਵਾਲ ਵਿੱਚ ਸਭ ਤੋਂ ਘੱਟ 53.43 ਫੀਸਦੀ ਵੋਟਿੰਗ ਹੋਈ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ ਹਨ। ਇੱਥੇ 42,591 ਔਰਤਾਂ ਅਤੇ 42,585 ਮਰਦਾਂ ਨੇ ਵੋਟ ਪਾਈ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।

Source link

Related Articles

Leave a Reply

Your email address will not be published. Required fields are marked *

Back to top button