ਹੈਪੀ ਰਾਏਕੋਟੀ ਨੇ ਪਤਨੀ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ, ਕਿਹਾ- ‘My Lifeline’ – News18 ਪੰਜਾਬੀ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹੈਪੀ ਰਾਏਕੋਟੀ ਨੇ ਪਹਿਲੀ ਵਾਰ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ਉੱਤੇ ਤਸਵੀਰ ਸ਼ੇਅਰ ਕੀਤੀ ਹੈ। ਦਰਅਸਲ ਉਨ੍ਹਾਂ ਨੇ ਹਾਲ ਹੀ ਦੇ ਵਿੱਚ ਉਨ੍ਹਾਂ ਨੇ ਆਪਣੀ ਪਤਨੀ ਦਾ ਜਨਮਦਿਨ ਮਨਾਇਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਪਤਨੀ ਨਾਲ ਰੋਮਾਂਟਿਕ ਤਸਵੀਰ ਸਾਂਝੀ ਕੀਤੀ।
ਉਨ੍ਹਾਂ ਆਪਣੀ ਲਾਈਫ ਪਾਟਨਰ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, “ਹੈਪੀ ਜੇ ਖੁਸ਼ ਹੈ ਸੱਜਣਾ, ਖੁਸ਼ ਹੈ ਸੱਜਣਾ ਤੂੰ ਹੀ ਕਾਰਨ ਏ… ਹੈਪੀ ਬਰਥਡੇ ਮਾਈ ਲਾਈਫਲਾਈਨ…ਲਵ ਯੂ… ਇਹ ਗੀਤ ਮੈਂ ਸਿਰਫ ਤੁਹਾਡੇ ਲਈ ਲਿਖਿਆ ਸੀ, ਅਤੇ ਮੈਨੂੰ ਇਹ ਵੀ ਸੀ ਕਿ ਜਦੋਂ ਕੋਈ ਇਹ ਗਾਣਾ ਸੁਣੇ ਤਾਂ ਆਪਣੇ ਪਾਟਨਰ ਨੂੰ ਡੈਡੀਕੇਟ ਕਰੇ…”
ਇਸ ਫੋਟੋ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਫੈਨਜ਼ ਇਸ ਫੋਟੋ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣਾ ਪਿਆਰ ਦਿਖਾ ਰਹੇ ਹਨ। ਫੈਨਜ਼ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਰਿਐਕਟ ਕਰ ਰਹੇ ਹਨ। ਕੌਰ ਬੀ ਅਤੇ ਐਮੀ ਵਿਰਕ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤਾ ਹੈ। ਇਸ ਤੋਂ ਇਲਾਵਾ ਹੈਪੀ ਰਾਏਕੋਟੀ ਦੇ ਫੈਨਸ ਵੀ ਇਸ ਤਸਵੀਰ ‘ਤੇ ਕਮੈਂਟਸ ਕਰ ਰਹੇ ਹਨ।
ਦੱਸ ਦੇਈਏ ਕਿ 2018 ਵਿੱਚ ਹੈਪੀ ਰਾਏਕੋਟੀ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਵਿਆਹ ਦੌਰਾਨ ਉਨ੍ਹਾਂ ਦੇ ਕਰੀਬੀ ਦੋਸਤਾਂ ਨੇ ਸੋਸ਼ਲ ਸਾਈਟਸ ‘ਤੇ ਕਈ ਵੀਡੀਓ ਅਤੇ ਤਸਵੀਰਾਂ ਵਾਇਰਲ ਹੋਈਆਂ ਸਨ।
- First Published :