Punjab
23 ਨਵੰਬਰ ਨੂੰ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ, ਤਿਆਰੀਆਂ ਮੁਕੰਮਲ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।