Amritsar: ਫੌਜੀ ਦੀ ਪਤਨੀ …ਦੋ-ਦੋ ਬੰਦਿਆਂ ਨਾਲ ਨਜਾਇਜ਼ ਸਬੰਧ, ਰਾਤ ਵੇਲੇ ਦੋਵਾਂ ਨੂੰ ਸੱਦਿਆ ਤੇ ਕਰ’ਤਾ ਕਾਂਡ

ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵਿਆਹੁਤਾ ਔਰਤ ਦੇ ਇੱਕ ਨਹੀਂ ਸਗੋਂ ਦੋ ਮਰਦਾਂ ਨਾਲ ਸਬੰਧ ਸਨ। ਪਰ ਔਰਤ ਦਾ ਫੌਜੀ ਪਤੀ ਉਨ੍ਹਾਂ ਦੇ ਪਿਆਰ ਦੇ ਰਾਹ ਵਿੱਚ ਅੜਿੱਕਾ ਬਣ ਰਿਹਾ ਸੀ। ਔਰਤ ਨੂੰ ਇਹ ਗੱਲ ਪਸੰਦ ਨਹੀਂ ਸੀ। ਇਸ ਲਈ ਉਸ ਨੇ ਆਪਣੇ ਪਤੀ ਨੂੰ ਮਾਰਨ ਦੀ ਯੋਜਨਾ ਬਣਾਈ ਅਤੇ ਇਸ ਯੋਜਨਾ ਨੂੰ ਉਸ ਦੇ ਦੋਵੇਂ ਪ੍ਰੇਮੀਆਂ ਨੇ ਅੰਜਾਮ ਦਿੱਤਾ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਔਰਤ ਅਤੇ ਉਸਦੇ ਦੋ ਪ੍ਰੇਮੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮ੍ਰਿਤਕ ਸੇਵਾਮੁਕਤ ਸਿਪਾਹੀ ਦੀ ਪਤਨੀ ਜਸਵਿੰਦਰ ਕੌਰ ਅਤੇ ਉਸ ਦੇ ਦੋ ਪ੍ਰੇਮੀ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਸੁਖਦੇਵ ਸਿੰਘ ਸੇਵਾਮੁਕਤ ਫੌਜੀ ਸੀ।
ਇਹ ਘਟਨਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਕਸਬੇ ਦੀ ਹੈ, ਜਿੱਥੇ ਇੱਕ ਵਿਆਹੁਤਾ ਔਰਤ ਨੇ ਆਪਣੇ ਦੋ ਪ੍ਰੇਮੀਆਂ ਦੇ ਹੱਥੋਂ ਆਪਣੇ ਫੌਜੀ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਦੇ ਕਥਿਤ ਪ੍ਰੇਮ ਸਬੰਧਾਂ ਬਾਰੇ ਉਸ ਦੇ ਪਤੀ ਸੁਖਦੇਵ ਸਿੰਘ ਨੂੰ ਪਤਾ ਸੀ। ਇਸ ਕਾਰਨ ਦੋਵਾਂ ਵਿਚਾਲੇ ਮਤਭੇਦ ਰਹਿੰਦੇ ਸਨ। ਔਰਤ ਦਾ ਪਤੀ ਉਸ ਦੇ ਪ੍ਰੇਮ ਸਬੰਧਾਂ ਵਿੱਚ ਅੜਿੱਕਾ ਬਣ ਰਿਹਾ ਸੀ। ਇਸ ਲਈ ਔਰਤ ਨੇ ਆਪਣੇ ਦੋ ਕਥਿਤ ਪ੍ਰੇਮੀਆਂ ਵੱਲੋਂ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ।
ਬੀਤੇ ਮੰਗਲਵਾਰ ਦੀ ਰਾਤ ਕਤਲ
ਔਰਤ ਨੇ ਪਤੀ ਨੂੰ ਮਾਰਨ ਲਈ ਬੀਤੀ ਮੰਗਲਵਾਰ ਰਾਤ ਦੋਵਾਂ ਪ੍ਰੇਮੀਆਂ ਨੂੰ ਆਪਣੇ ਘਰ ਬੁਲਾਇਆ ਸੀ। ਮੁਲਜ਼ਮ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਦੇਰ ਰਾਤ ਔਰਤ ਦੇ ਘਰ ਪੁੱਜੇ ਅਤੇ ਸੁਖਦੇਵ ਦਾ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰਵਾਈ
ਸੁਖਦੇਵ ਦੇ ਕਤਲ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਔਰਤ ਜਸਵਿੰਦਰ ਕੌਰ ਨੂੰ ਉਸ ਦੇ ਕਥਿਤ ਪ੍ਰੇਮੀਆਂ ਕੁਲਵੰਤ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।