National

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਕੀਤੀਆਂ ਯਮੁਨਾ ‘ਚ ਵਿਸਰਜਿਤ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਨੂੰ ਐਤਵਾਰ ਨੂੰ ਦਿੱਲੀ ਵਿੱਚ ਯਮੁਨਾ ਨਦੀ ਵਿੱਚ ਵਿਸਰਜਿਤ ਕੀਤਾ ਗਿਆ। ‘ਅਸਥੀ ਵਿਸਰਜਨ’ ਦੀ ਰਸਮ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਨਿਭਾਈ ਗਈ। ਇਸ ਦੌਰਾਨ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਕੁਝ ਸਿੱਖ ਆਗੂ ਮੌਜੂਦ ਸਨ। ਗਾਂਧੀ ਪਰਿਵਾਰ ਦਾ ਕੋਈ ਮੈਂਬਰ ਨਹੀਂ ਆਇਆ। ਕੋਈ ਵੱਡਾ ਕਾਂਗਰਸੀ ਆਗੂ ਵੀ ਨਜ਼ਰ ਨਹੀਂ ਆ ਰਿਹਾ ਸੀ।

ਇਸ਼ਤਿਹਾਰਬਾਜ਼ੀ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿੱਚ ਜਲਪ੍ਰਵਾਹ ਕੀਤੀਆਂ। ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਸਵੇਰੇ ਨਿਗਮਬੋਧ ਘਾਟ ਤੋਂ ਉਨ੍ਹਾਂ ਦੀਆਂ ਅਸਥੀਆਂ ਇਕੱਠੀਆਂ ਕੀਤੀਆਂ ਤੇ ‘ਅਸਥ ਘਾਟ’ ਉੱਤੇ ਲਿਜਾ ਕੇ ਯਮੁਨਾ ਨਦੀ ਵਿਚ ਜਲਪ੍ਰਵਾਹ ਕਰ ਕੀਤੀਆਂ। ਇਸ ਮੌਕੇ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨੋਂ ਧੀਆਂ ਉਪਿੰਦਰ ਸਿੰਘ, ਦਮਨ ਸਿੰਘ ਤੇ ਅਮ੍ਰਿਤ ਸਿੰਘ ਵੀ ਮੌਜੂਦ ਸਨ।

ਇਸ਼ਤਿਹਾਰਬਾਜ਼ੀ

ਮਨਮੋਹਨ ਸਿੰਘ ਦਾ ਸ਼ਨੀਵਾਰ ਨੂੰ ਦਿੱਲੀ ਦੇ ਨਿਗਮ ਬੋਧ ਘਾਟ ‘ਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀਆਂ ਅਸਥੀਆਂ ਨੂੰ ਐਤਵਾਰ ਨੂੰ ਸਿੱਖ ਮਰਿਆਦਾ ਅਨੁਸਾਰ ਵਿਸਰਜਿਤ ਕੀਤਾ ਗਿਆ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਨਿਗਮ ਬੋਧ ਘਾਟ ਤੋਂ ਅਸਥੀਆਂ ਲੈ ਕੇ ਗੁਰਦੁਆਰਾ ਮਜਨੂੰ ਕਾ ਟਿੱਲਾ ਪੁੱਜੇ | ਇੱਥੇ ਸ਼ਬਦ ਕੀਰਤਨ, ਪਾਠ ਅਤੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਅਸਥੀਆਂ ਦਾ ਵਿਸਰਜਨ ਕੀਤਾ ਗਿਆ।

ਇਸ਼ਤਿਹਾਰਬਾਜ਼ੀ

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਵੱਲੋਂ ਹੁਣ ਸਿੱਖ ਰੀਤੀ ਰਿਵਾਜਾਂ ਮੁਤਾਬਕ ਆਪਣੀ ਅਧਿਕਾਰਤ ਰਿਹਾਹਿਸ਼ 3 ਮੋਤੀਲਾਲ ਨਹਿਰੂ ਮਾਰਗ ਉੱਤੇ ਪਹਿਲੀ ਜਨਵਰੀ ਨੂੰ ਅਖੰਡ ਪਾਠ ਰੱਖਿਆ ਜਾਵੇਗਾ। ਭੋਗ, ਅੰਤਿਮ ਅਰਦਾਸ ਤੇ ਕੀਰਤਨ ਦੀ ਰਸਮ 3 ਜਨਵਰੀ ਨੂੰ ਸੰਸਦੀ ਕੰਪਲੈਕਸ ਨਜ਼ਦੀਕ ਗੁਰਦੁਆਰਾ ਰਕਾਬਗੰਜ ਵਿਖੇ ਹੋਵੇਗੀ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਏਮਸ ਦਿੱਲੀ ’ਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਵੱਡੇਰੀ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ। ਸ਼ਨਿੱਚਰਵਾਰ ਨੂੰ ਇਥੇ ਨਿਗਮਬੋਧ ਘਾਟ ਵਿਚ ਕੀਤੇ ਅੰਤਿਮ ਸੰਸਕਾਰ ਵਿਚ ਦੇਸ਼ ਵਿਦੇਸ਼ ਤੋਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ ਸਨ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button