ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ,ਪੋਲਿੰਗ ਤੇ ਗਿਣਤੀ ਮੌਕੇ ਹੋਵੇਗੀ ਵੀਡੀਓ ਰਿਕਾਰਡਿੰਗ,ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ ਹੈ। ਪੰਜਾਬ ਦੇ ਹਰ ਪਿੰਡ ‘ਚ ਉਮੀਦਵਾਰ ਪੱਬਾਂ ਪਾਰ ਹਨ , ਹਰ ਕੋਈ ਆਪੋ ਆਪਣੀ ਜਿੱਤ ਦੇ ਦਾਅਵੇ ਠੋਕ ਰਿਹਾ ਹੈ। ਇਸ ਵਿਚਾਲੇ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਚਾਇਤੀ ਚੋਣਾਂ ਦੌਰਾਨ ਕੈਮਰੇ ਜ਼ਰੀਏ ਨਿਗਰਾਨੀ ਹੋਵੇਗੀ। ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਵੀਡੀਓ ਰਿਕਾਰਡਿੰਗ ਕਰਵਾਈ ਜਾਵੇਗੀ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਾਨਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
I welcome the State Election Commission Punjab’s recent notification mandating the recording of videos during the nomination, polling, and counting processes. This is a positive step towards transparency; however, it is imperative that this directive is adhered to in spirit, not… pic.twitter.com/jJdhFCt1HL
— Partap Singh Bajwa (@Partap_Sbajwa) October 11, 2024
ਪੰਜਾਬ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਪੱਤਰ ਭੇਜ ਦਿੱਤਾ ਹੈ। DC ਤੈਅ ਕਰਨਗੇ ਕਿ ਕਿਹੜੇ ਬੂਥਾਂ ਦੀ ਵੀਡੀਓਗ੍ਰਾਫੀ ਕਰਨੀ ਹੈ।
ਜਿਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ‘ਐਕਸ’ ਉੱਤੇ ਲਿਖਿਆ ਹੈ ਕਿ, ਮੈਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ ਦੀ ਪੋਲਿੰਗ ਅਤੇ ਗਿਣਤੀ ਮੌਕੇ ਵੀਡੀਓਜ਼ ਰਿਕਾਰਡਿੰਗ ਨੂੰ ਲਾਜ਼ਮੀ ਕਰਨ ਵਾਲੇ ਨੋਟੀਫਿਕੇਸ਼ਨ ਦਾ ਸਵਾਗਤ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ ਓਸੇ ਦਿਨ ਨਤੀਜੇ ਵੀ ਐਲਾਨ ਦਿੱਤੇ ਜਾਣਗੇ।
- First Published :