Punjab

 ਤਰੁਨਪ੍ਰੀਤ ਸਿੰਘ ਸੌਂਦ  – News18 ਪੰਜਾਬੀ

ਫ਼ਤਹਿਗੜ੍ਹ ਸਾਹਿਬ- ਸ਼ਹੀਦਾਂ ਦੀ ਧਰਤੀ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਤਿਆਰ ਕੀਤਾ ਗਿਆ, ਜਿਸ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਚਤ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।

ਕੈਬਨਟ ਮੰਤਰੀ ਸ਼੍ਰੀ ਸੌਂਧ ਨੇ ਕਿਹਾ ਕਿ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਦੇ ਪਿੰਡਾਂ ਦੇ ਲੋਕਾਂ ਨੇ 80 ਫੀਸਦ ਤੋਂ ਵੱਧ ਉਹਨਾਂ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਜੋ ਕਿ ਆਮ ਆਦਮੀ ਪਾਰਟੀ ਦੀ ਸੋਚ ਵਾਲੇ ਹਨ। ਸ਼੍ਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ 05 ਲੱਖ ਰੁਪਏ ਜਾਰੀ ਕੀਤੇ ਜਾਣਗੇ ਤੇ ਸੂਬੇ ਦੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ਼ਤਿਹਾਰਬਾਜ਼ੀ

ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜੀ.ਐਸ.ਟੀ. ਨਾਕੇ ਲੱਗਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਪਾਰੀ ਸਾਡੇ ਸਿਰ ਦਾ ਤਾਜ ਹਨ। ਇਹਨਾਂ ਨਾਕਿਆਂ ਨਾਲ ਸਿਰਫ ਉਹਨਾਂ ਲੋਕਾਂ ਉੱਤੇ ਨਕੇਲ ਕਸੀ ਜਾ ਰਹੀ ਹੈ, ਜਿਹੜੇ ਕਿ ਵਪਾਰ ਦੀ ਆੜ ਵਿੱਚ ਗਲਤ ਕੰਮ ਕਰਦੇ ਹਨ ਅਤੇ ਸੂਬੇ ਦਾ ਨੁਕਸਾਨ ਕਰਦੇ ਹਨ। ਉਹਨਾਂ ਕਿਹਾ ਕਿ ਚੰਗਾ ਵਪਾਰੀ ਕਦੇ ਵੀ ਨਿਯਮਾਂ ਦੇ ਉਲਟ ਜਾ ਕੇ ਮਾੜੇ ਕੰਮਾਂ ਵਿੱਚ ਨਹੀਂ ਪੈਂਦਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।

ਇਸ਼ਤਿਹਾਰਬਾਜ਼ੀ

ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ  ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।

👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।

ਇਸ਼ਤਿਹਾਰਬਾਜ਼ੀ

👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

Source link

Related Articles

Leave a Reply

Your email address will not be published. Required fields are marked *

Back to top button