Alert! ਚਾਰ ਸੂਬਿਆਂ ‘ਚ ਤਬਾਹੀ ਮਚਾਉਣ ਆ ਰਿਹੈ ਖਤਰਨਾਕ ਤੂਫਾਨ, ਪੰਜਾਬ ‘ਚ ਇਕਦਮ ਡਿੱਗੇਗਾ ਪਾਰਾ

Weather News Today: ਭਾਰਤ ਚੱਕਰਵਾਤੀ ਤੂਫ਼ਾਨ ਦੀ ਮਾਰ ਹੇਠ ਹੈ। ਬੰਗਾਲ ਦੀ ਖਾੜੀ ‘ਚ ਪਿਛਲੇ ਕੁਝ ਦਿਨਾਂ ਤੋਂ ਬਣਿਆ ਘੱਟ ਦਬਾਅ ਦਾ ਖੇਤਰ ਹੁਣ ਵੱਡੇ ਤੂਫਾਨ ਦਾ ਰੂਪ ਧਾਰਨ ਕਰ ਚੁੱਕਾ ਹੈ, ਜੋ ਤਾਮਿਲਨਾਡੂ ਦੇ ਨਾਲ-ਨਾਲ ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ‘ਚ ਵੀ ਤਬਾਹੀ ਮਚਾ ਸਕਦਾ ਹੈ। ਮੌਸਮ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਾਮਿਲਨਾਡੂ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਤੂਫਾਨ 28 ਨਵੰਬਰ ਨੂੰ ਆਪਣੇ ਪੂਰੇ ਜ਼ੋਰ ‘ਤੇ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਤੂਫਾਨ ਕਾਰਨ ਤਾਮਿਲਨਾਡੂ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਮਿਲਨਾਡੂ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਜੇਕਰ ਅਸੀਂ ਉੱਤਰੀ ਭਾਰਤ ਦੀ ਗੱਲ ਕਰੀਏ ਤਾਂ IMD ਨੇ ਦੱਸਿਆ ਹੈ ਕਿ ਅੱਜ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਹਲਕੀ ਅਤੇ ਛੁੱਟ-ਪੁੱਟ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਇੱਥੇ ਹਲਕੀ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ। ਦੱਸਿਆ ਗਿਆ ਕਿ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ, ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਇਲਾਕਿਆਂ ‘ਚ ਅਗਲੇ ਕੁਝ ਦਿਨਾਂ ‘ਚ ਪਾਰਾ ਲਗਭਗ ਚਾਰ ਡਿਗਰੀ ਤੱਕ ਡਿੱਗ ਸਕਦਾ ਹੈ। ਅਜਿਹੇ ‘ਚ ਇਨ੍ਹਾਂ ਇਲਾਕਿਆਂ ‘ਚ ਠੰਡ ਵਧਣ ਦੀ ਸੰਭਾਵਨਾ ਹੈ।
ਦਿੱਲੀ-NCR ‘ਚ ਪ੍ਰਦੂਸ਼ਣ ਤੋਂ ਕਦੋਂ ਮਿਲੇਗੀ ਰਾਹਤ?
ਜੇਕਰ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਖੇਤਰ ਦੀ ਗੱਲ ਕਰੀਏ ਤਾਂ ਇਹ ਇਲਾਕਾ ਪੂਰੀ ਤਰ੍ਹਾਂ ਪ੍ਰਦੂਸ਼ਣ ਦੀ ਚਾਦਰ ਨਾਲ ਘਿਰਿਆ ਹੋਇਆ ਹੈ। ਹਾਲਾਂਕਿ, ਸੋਮਵਾਰ ਨੂੰ ਏਅਰ ਕੁਆਲਿਟੀ ਇੰਡੈਕਸ ਯਾਨੀ AQI ਦਾ ਪੱਧਰ 400 ਤੋਂ ਘੱਟ ਕੇ 300 ਦੇ ਨੇੜੇ ਆ ਗਿਆ ਸੀ। ਮੌਜੂਦਾ ਪੱਧਰ ਵੀ ਬਹੁਤ ਖਤਰਨਾਕ ਸ਼੍ਰੇਣੀ ਵਿੱਚ ਹੈ। ਹਲਕੀ ਹਵਾਵਾਂ ਕਾਰਨ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਗਿਰਾਵਟ ਦੇਖੀ ਗਈ। ਹੁਣ ਅਗਲੇ ਇੱਕ-ਦੋ ਦਿਨਾਂ ਵਿੱਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
- First Published :