Gangster encounter by Tarn Taran police shots fired from both sides Injured in retaliation hdb – News18 ਪੰਜਾਬੀ

ਤਰਨਤਾਰਨ ਪੁਲਿਸ ਅਤੇ ਵਿਦੇਸ਼ ਬੈਠੇ ਗੈਂਗਸਟਰ ਜੈਸਲ ਚੰਬਲ ਅਤੇ ਲੰਡਾ ਹਰੀਕੇ ਗੁਰਗੇ ਦੇ ਨਾਲ ਪੁਲਿਸ ਦਾ ਆਹਮੋ-ਸਾਹਮਣੇ ਮੁਕਾਬਲਾ ਹੋਇਆ। ਇਹ ਐਨਕਾਊਂਟਰ ਉਸ ਵੇਲੇ ਕੀਤਾ ਗਿਆ ਜਦੋਂ ਲੰਢਾ ਦੇ ਗੁਰਗੇ ਸੁਖਵਿੰਦਰ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਜਾ ਜਾ ਰਿਹਾ ਸੀ। ਜਿਵੇਂ ਹੀ ਪੁਲਿਸ ਉਸਨੂੰ ਮੌਕੇ ’ਤੇ ਲੈਕੇ ਪਹੁੰਚੀ ਤਾਂ ਉਸਨੇ ਛੁਪਾਏ ਹੋਏ ਹਥਿਆਰ ਨਾਲ ਪੁਲਿਸ ’ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ’ਚ ਗੁਰਗੇ ਦੀ ਲੱਤ ’ਚ ਗੋਲੀ ਵੱਜੀ, ਜਿਸ ਨਾਲ ਉਹ ਜਖ਼ਮੀ ਹੋ ਗਿਆ।
ਇਹ ਵੀ ਪੜ੍ਹੋ:
ਆਪਣੇ ਹੀ ਟਰੈਕਟਰ ਹੇਠਾਂ ਆਇਆ ਕਿਸਾਨ… ਮੌਕੇ ’ਤੇ ਨਿਕਲੀ ਜਾਨ, ਘਰ ’ਚ ਵਿਛਿਆ ਸੱਥਰ
ਐਸਐਸਪੀ ਆਈਪੀਐਸ ਤਰਨਤਾਰਨ ਅਭਿਆਨਾਊ ਰਾਣਾ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ 9 ਅਤੇ 10 ਅਗਸਤ ਨੂੰ ਤਰਨਤਾਰਨ ਦੇ ਪਿੰਡ ਪਿੱਦੀ ਅਤੇ ਥਾਣਾ ਸਦਰ ਵਿਖੇ ਦੋ ਜਗ੍ਹਾ ਤੇ ਗੋਲੀਆਂ ਚਲਾਈਆਂ ਗਈਆਂ ਸਨ। ਐਸਐਸਪੀ ਰਾਣਾ ਨੇ ਦੱਸਿਆ ਕਿ ਜਦੋਂ ਰਿਮਾਂਡ ਦੌਰਾਨ ਉਸ ਤੋਂ ਪੁਛਤਾਛ ਦੋਰਾਨ ਅੱਜ ਉਸਨੂੰ ਵਾਰਦਾਤ ਵਿੱਚ ਵਰਤੇ ਹਥਿਆਰ ਦੀ ਰਿਕਵਰੀ ਲਈ ਲਿਆਂਦਾ ਗਿਆ।
ਮੌਕੇ ’ਤੇ ਉਸ ਵੱਲੋਂ ਪੁਲਿਸ ਤੇ ਗੋਲੀਆਂ ਚਲਾਈਆਂ ਗਈਆਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕਾਰਨ ਗੁਰਗੇ ਸੁਖਵਿੰਦਰ ਸਿੰਘ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਐਸਐਸਪੀ ਰਾਣਾ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :