ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ – News18 ਪੰਜਾਬੀ

PM Modi Death Threat Call: ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਰਾਹੀਂ ਦਿੱਤੀ ਗਈ ਸੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਅਪਡੇਟ ਦੇ ਅਨੁਸਾਰ, ਮੁੰਬਈ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਧਮਕੀ ਭਰੀ ਕਾਲ ਕਰਨ ਲਈ ਇੱਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਧਮਕੀ ਦੇਣ ਵਾਲੇ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ। ਇਹ ਧਮਕੀ ਭਰੀ ਕਾਲ ਮੰਗਲਵਾਰ ਰਾਤ ਕਰੀਬ 9 ਵਜੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਆਈ। ਫੋਨ ਕਰਨ ਵਾਲੇ ਨੇ ਸਾਫ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਹੈ। ਇਸ ਕਾਲ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਮੁੰਬਈ ਦੇ ਅੰਬੋਲੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਔਰਤ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਦੱਸਿਆ ਕਿ ਔਰਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ।
ਦੱਸ ਦਈਏ ਕਿ ਦੇਸ਼ ਵਿੱਚ ਸਿਰਫ਼ SPG ਕੋਲ ਹੀ ਪ੍ਰਧਾਨ ਮੰਤਰੀ ਦੀ ਸਕਿਊਰਿਟੀ ਦੀ ਜ਼ਿੰਮੇਵਾਰੀ ਹੈ। SPG ਕਮਾਂਡੋ ਚਾਰ ਪੱਧਰਾਂ ‘ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਦੇ ਹਨ। PM ਦੀ ਸੁਰੱਖਿਆ ਲਈ SPG ਦੇ 24 ਕਮਾਂਡੋ ਤਾਇਨਾਤ ਹਨ। SPG ਕਮਾਂਡੋ ਪੂਰੀ ਤਰ੍ਹਾਂ ਆਟੋਮੈਟਿਕ ਬੰਦੂਕ FNF-2000 ਅਸਾਲਟ ਰਾਈਫਲ ਨਾਲ ਲੈਸ ਹਨ। ਉਨ੍ਹਾਂ ਕੋਲ GLOCK 17 ਨਾਂ ਦਾ ਪਿਸਤੌਲ ਵੀ ਹੈ।
ਕਿਹੋ ਜਿਹਾ ਹੁੰਦਾ ਹੈ ਪੀਐਮ ਦਾ ਕਾਫਲਾ ?
ਪੀਐਮ ਦੇ ਕਾਫ਼ਲੇ ਵਿੱਚ ਐਸਪੀਜੀ ਦੇ ਜਵਾਨਾਂ ਦੇ ਨਾਲ ਇੱਕ ਦਰਜਨ ਵਾਹਨ ਹਨ। ਕਾਫਲੇ ਵਿੱਚ ਇੱਕ BMW 7 ਸੀਰੀਜ਼ ਸੇਡਾਨ, ਇੱਕ BMW X3 ਅਤੇ ਇੱਕ ਮਰਸਡੀਜ਼-ਬੈਂਜ਼ ਕਾਰ ਸ਼ਾਮਲ ਹੈ। ਇਸ ਤੋਂ ਇਲਾਵਾ ਕਾਫਲੇ ਵਿੱਚ ਐਂਬੂਲੈਂਸ ਅਤੇ ਟਾਟਾ ਸਫਾਰੀ ਜੈਮਰ ਵੀ ਹੈ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।