Punjab
ਹਸਪਤਾਲ ਵਿਚ ਦਾਖਲ ਕਿਸਾਨ ਆਗੂ ਜਗਜੀਤ ਡੱਲੇਵਾਲ ਬਾਰੇ ਵੱਡੀ ਖਬਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਛੇਤੀ ਹੀ ਹਸਪਤਾਲ ਵਿਚੋਂ ਛੁੱਟ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਡੱਲੇਵਾਲ ਨੂੰ ਡਿਸਚਾਰਜ ਕਰਨ ਲਈ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਛੇਤੀ ਹੀ ਲੁਧਿਆਣਾ ਦੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਸ਼ਾਸਨ ਨਾਲ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇਗਾ।
ਦੱਸ ਦਈਏ ਕਿ ਖਨੌਰੀ ਬਾਰਡਰ ਉਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਡੱਲੇਵਾਲ ਨੂੰ ਚੁੱਕ ਲਿਆ ਸੀ ਅਤੇ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਪੁਲਿਸ ਵੱਲੋਂ ਦੱਸਿਆ ਗਿਆ ਸੀ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕਿਸਾਨ ਜਥੇਬੰਦੀਆਂ ਦੇ ਦੋਸ਼ ਸਨ ਕਿ ਪੁਲਿਸ ਧੱਕੇ ਨਾਲ ਡੱਲੇਵਾਲ ਨੂੰ ਚੁੱਕ ਕੇ ਲੈ ਗਈ ਸੀ।
- First Published :