Sports
Champions Trophy: ICC ਦੀ ਬੈਠਕ ਅੱਜ, ਹਾਈਬ੍ਰਿਡ ਮਾਡਲ 'ਤੇ ਹੋ ਸਕਦੀ ਹੈ ਚਰਚਾ

ਆਈਸੀਸੀ ਚੈਂਪੀਅਨਜ਼ ਟਰਾਫੀ ਦੇ ਆਯੋਜਨ ਨੂੰ ਲੈ ਕੇ ਅੱਜ ਫੈਸਲਾ ਲਿਆ ਜਾ ਸਕਦਾ ਹੈ। ਇਹ ਵੱਕਾਰੀ ਟੂਰਨਾਮੈਂਟ ਫਰਵਰੀ-ਮਾਰਚ ਵਿੱਚ ਪਾਕਿਸਤਾਨ ਵਿੱਚ ਆਯੋਜਿਤ ਕੀਤੇ ਜਾਣ ਦਾ ਪ੍ਰਸਤਾਵ ਹੈ। ਪਰ ਭਾਰਤ ਵੱਲੋਂ ਪਾਕਿਸਤਾਨ ਦਾ ਦੌਰਾ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਪੀਸੀਬੀ ਪਰੇਸ਼ਾਨ ਹੈ। ਪੀਸੀਬੀ ਹਾਈਬ੍ਰਿਡ ਮਾਡਲ ਦੇ ਤਹਿਤ ਇਸ ਟੂਰਨਾਮੈਂਟ ਦਾ ਆਯੋਜਨ ਨਹੀਂ ਕਰਨਾ ਚਾਹੁੰਦਾ, ਉਹ ਕਿਸੇ ਵੀ ਸਥਿਤੀ ਵਿੱਚ ਭਾਰਤ ਨੂੰ ਸੱਦਾ ਦੇਣਾ ਚਾਹੁੰਦਾ ਹੈ। ਪਰ ਬੀਸੀਸੀਆਈ ਨੇ ਪਾਕਿਸਤਾਨ ਦੌਰੇ ‘ਤੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਆਈਸੀਸੀ ਬੋਰਡ ਦੀ ਵਰਚੁਅਲ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।