Public Holiday- ਪੰਜਾਬ ਤੇ ਚੰਡੀਗੜ੍ਹ ਵਿਚ 6 ਤਰੀਕ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ…

Holiday in Punjab and Chandiagrh: ਪੰਜਾਬ ਤੇ ਚੰਡੀਗੜ੍ਹ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।
- First Published :