ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੋਸ਼ਿਸ਼, ਗ੍ਰੇਟਰ ਕੈਲਾਸ਼ ‘ਚ ਨੌਜਵਾਨ ਨੇ ਸੁੱਟਿਆ Liquid

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਗ੍ਰੇਟਰ ਕੈਲਾਸ਼ ‘ਚ ਸ਼ਨੀਵਾਰ ਨੂੰ ਪੈਦਲ ਯਾਤਰਾ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਨੌਜਵਾਨ ਨੇ ਉਨ੍ਹਾਂ ‘ਤੇ ਤਰਲ ਪਦਾਰਥ ਸੁੱਟ ਦਿੱਤਾ। ਬਾਅਦ ਵਿਚ ਪਤਾ ਲੱਗਾ ਕਿ ਇਹ ਪਾਣੀ ਸੀ। ਹਾਲਾਂਕਿ ‘ਆਪ’ ਦਾ ਦਾਅਵਾ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਕੈਮੀਕਲ ਸੁੱਟਿਆ ਗਿਆ ਸੀ। ਨੌਜਵਾਨ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕੁਝ ਦਿਨ ਪਹਿਲਾਂ ਪਦਯਾਤਰਾ ਦੌਰਾਨ ਕੇਜਰੀਵਾਲ ਨਾਲ ਧੱਕਾ-ਮੁੱਕੀ ਵੀ ਹੋਈ ਸੀ।
ਜਿਵੇਂ ਹੀ ਨੌਜਵਾਨ ਨੇ ਕੇਜਰੀਵਾਲ ‘ਤੇ ਪਾਣੀ ਸੁੱਟਿਆ ਤਾਂ ਉਥੇ ਮੌਜੂਦ ‘ਆਪ’ ਵਰਕਰਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਦੋਸ਼ੀ ਨੂੰ ਭੀੜ ਤੋਂ ਬਚਾ ਕੇ ਥਾਣੇ ਲੈ ਗਈ। ਦੋਸ਼ੀ ਦਾ ਨਾਂ ਅਸ਼ੋਕ ਝਾਅ ਹੈ। ਅਸ਼ੋਕ ਦੇ ਹੱਥ ‘ਚ ਗਲਾਸ ਸੀ, ਜਿਸ ਨੂੰ ਚਕਨਾਚੂਰ ਕਰ ਦਿੱਤਾ ਗਿਆ ਅਤੇ ਕੇਜਰੀਵਾਲ ‘ਤੇ ਪਾਣੀ ਸੁੱਟਣ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ ਸੂਤਰਾਂ ਮੁਤਾਬਕ ਗ੍ਰੇਟਰ ਕੈਲਾਸ਼ ਇਲਾਕੇ ‘ਚ ਪਦਯਾਤਰਾ ਦੌਰਾਨ ਇਕ ਵਿਅਕਤੀ ਨੇ ਅਰਵਿੰਦ ਕੇਜਰੀਵਾਲ ‘ਤੇ ਪਾਣੀ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪਦਯਾਤਰਾ ‘ਚ ਤਾਇਨਾਤ ਦਿੱਲੀ ਪੁਲਸ ਦੇ ਮੁਲਾਜ਼ਮਾਂ ਨੇ ਉਸ ਵਿਅਕਤੀ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ।
#WATCH | A person tried to throw a liquid on former Delhi CM and AAP National Convenor Arvind Kejriwal during his padyatra in Delhi’s Greater Kailash area.
The person was later held by his security staff. pic.twitter.com/9c9MhzLEzj
— ANI (@ANI) November 30, 2024
ਕੇਜਰੀਵਾਲ ‘ਤੇ ਪਾਣੀ ਸੁੱਟਣ ਵਾਲੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਮਲੇ ਤੋਂ ਬਾਅਦ ‘ਆਪ’ ਨੇ ਦਿੱਲੀ ਪੁਲਿਸ ‘ਤੇ ਨਿਸ਼ਾਨਾ ਸਾਧਿਆ ਅਤੇ ਇਹ ਵੀ ਪੁੱਛਿਆ ਕਿ ਭਾਜਪਾ ਨੇਤਾਵਾਂ ‘ਤੇ ਹਮਲਾ ਕਿਉਂ ਨਹੀਂ ਕੀਤਾ ਜਾਂਦਾ। ਸੱਤਾਧਾਰੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮੁਲਜ਼ਮ ਅਸ਼ੋਕ ਝਾਅ ਭਾਜਪਾ ਨਾਲ ਸਬੰਧਤ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਅਰਵਿੰਦ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ। ਅਜਿਹਾ ਉਸ ਨਾਲ ਪਹਿਲਾਂ ਵੀ ਕਈ ਵਾਰ ਹੋ ਚੁੱਕਾ ਹੈ।
- First Published :