‘ਕਸਮ ਖੁਦਾ ਕੀ…’, ਬਿਸ਼ਨੋਈ ਦੀਆਂ ਧਮਕੀਆਂ ਵਿਚਾਲੇ ਪਹਿਲੀ ਵਾਰ ਸਾਹਮਣੇ ਆਈ ਸਲਮਾਨ ਖਾਨ ਦਾ ਰਿਐਕਸ਼ਨ – News18 ਪੰਜਾਬੀ

NCP ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹ ਸਖ਼ਤ ਸੁਰੱਖਿਆ ਵਿਚਕਾਰ ਰਿਐਲਿਟੀ ਸ਼ੋਅ ‘ਬਿੱਗ ਬੌਸ 18’ ਦੀ ਸ਼ੂਟਿੰਗ ਕਰ ਰਹੇ ਹਨ। ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਸਲਮਾਨ ਖਾਨ ਨੇ ਇਸ ਮਾਮਲੇ ‘ਤੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ‘ਬਿੱਗ ਬੌਸ 18’ ਤੋਂ ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਇਸ ਸਮੇਂ ਕਿਸ ਦੌਰ ‘ਚੋਂ ਗੁਜ਼ਰ ਰਹੇ ਹਨ।
‘ਵੀਕੈਂਡ ਕਾ ਵਾਰ’ ਐਪੀਸੋਡ ਦੀ ਇਕ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਸਲਮਾਨ ਖਾਨ ਪਹਿਲੀ ਵਾਰ ਦੱਸਦੇ ਹੋਏ ਦਿਖਾਈ ਦੇ ਰਹੇ ਹਨ ਕਿ ਇਸ ਸਮੇਂ ਉਨ੍ਹਾਂ ਦੀ ਜ਼ਿੰਦਗੀ ‘ਚ ਕੀ ਚੱਲ ਰਿਹਾ ਹੈ। ਸਲਮਾਨ ਖਾਨ ਨੇ ਸ਼ਨੀਵਾਰ ਨੂੰ ‘ਵੀਕੈਂਡ ਕਾ ਵਾਰ’ ਐਪੀਸੋਡ ਦੌਰਾਨ ਵਾਕਆਊਟ ਕਰਨ ਤੋਂ ਪਹਿਲਾਂ ਗੁੱਸੇ ‘ਚ ਕਿਹਾ, ‘ਯਾਰ, ਖੁਦਾ ਦੀ ਕਸਮ, ਮੈਂ ਆਪਣੀ ਜ਼ਿੰਦਗੀ ‘ਚ ਕਿਸ ਦੌਰ ‘ਚੋਂ ਗੁਜ਼ਰ ਰਿਹਾ ਹਾਂ ਅਤੇ ਮੈਨੂੰ ਇਸ ਨੂੰ ਸੰਭਾਲਣਾ ਹੈ।’ ਸ਼ਿਲਪਾ ਸ਼ਿਰੋਡਕਰ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ, ‘ਅੱਜ ਮੈਨੂੰ ਲੱਗਦਾ ਹੈ ਕਿ ਮੈਨੂੰ ਇੱਥੇ ਨਹੀਂ ਆਉਣਾ ਚਾਹੀਦਾ ਸੀ, ਪਰ ਇਹ ਕਮਿਟਮੈਂਟ ਹੈ, ਇਸ ਲਈ ਮੈਂ ਇੱਥੇ ਆਇਆ ਹਾਂ।’
” Yaar, Qasam khuda ki what all I am going through in my life and I have to come and handle this ” #Salmankhan on Weekend ka Vaar “
Professionalism on It’s Peak 🙌@BeingSalmanKhan #Biggboss18 pic.twitter.com/xbwJoieo41
— Just Raj..! (@iBeingRaj_) October 19, 2024
ਸਲਮਾਨ ਖਾਨ ਬਾਬਾ ਸਿੱਦੀਕੀ ਦੇ ਕਤਲ ਤੋਂ ਹਨ ਦੁਖੀ
ਹਾਲ ਹੀ ਵਿੱਚ ਇੱਕ ਸੂਤਰ ਨੇ ਇੰਡੀਆ ਟੂਡੇ ਨੂੰ ਦੱਸਿਆ ਕਿ ਸਲਮਾਨ ਖਾਨ ਆਪਣੇ ਕਰੀਬੀ ਦੋਸਤ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਦੇਹਾਂਤ ਤੋਂ ਬਾਅਦ ਬਹੁਤ ਦੁਖੀ ਹਨ। ਦੱਸਣਯੋਗ ਹੈ ਕਿ 12 ਅਕਤੂਬਰ ਨੂੰ ਮੁੰਬਈ ‘ਚ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
60 ਸੁਰੱਖਿਆ ਗਾਰਡਾਂ ਦੀ ਮੌਜੂਦਗੀ ਵਿੱਚ ਹੋਈ ਸ਼ੂਟਿੰਗ
ਸਲਮਾਨ ਖਾਨ ਨੇ ‘ਬਿੱਗ ਬੌਸ 18’ ਲਈ 18 ਅਕਤੂਬਰ ਨੂੰ ਸ਼ਾਮ ਕਰੀਬ 7 ਵਜੇ ਸ਼ੂਟਿੰਗ ਕੀਤੀ। ਸੂਤਰਾਂ ਮੁਤਾਬਕ ਜਦੋਂ ਸਲਮਾਨ ਖਾਨ ਐਪੀਸੋਡ ਦੀ ਸ਼ੂਟਿੰਗ ਕਰ ਰਹੇ ਸਨ ਤਾਂ ਸੈੱਟ ‘ਤੇ 60 ਤੋਂ ਜ਼ਿਆਦਾ ਸੁਰੱਖਿਆ ਗਾਰਡ ਮੌਜੂਦ ਸਨ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ।
ਈਦ ‘ਤੇ ਆਵੇਗੀ ਸਲਮਾਨ ਖਾਨ ਦੀ ਫਿਲਮ ‘ਸਿਕੰਦਰ’
ਦੱਸ ਦੇਈਏ ਕਿ ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਭਾਈਜਾਨ ਨੇ ਇਸ ਸਾਲ ਈਦ ਦੇ ਮੌਕੇ ‘ਤੇ ਆਪਣੀ ਫਿਲਮ ਦਾ ਐਲਾਨ ਕੀਤਾ ਸੀ। ਇਸ ‘ਚ ਸਲਮਾਨ ਖਾਨ ਨਾਲ ਰਸ਼ਮਿਕਾ ਮੰਡਾਨਾ ਦੀ ਜੋੜੀ ਹੋਵੇਗੀ। ਇਹ ਫਿਲਮ ਅਗਲੇ ਸਾਲ ਈਦ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ‘ਸਿਕੰਦਰ’ ਦਾ ਨਿਰਦੇਸ਼ਨ ਏ.ਆਰ ਮੁਰੁਗਦੋਸ ਕਰ ਰਹੇ ਹਨ।