National
ਸਟੇਸ਼ਨ ਦੇ ਸਾਹਮਣੇ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 200 ਗੱਡੀਆਂ ਸੜ ਕੇ ਸੁਆਹ – News18 ਪੰਜਾਬੀ

01

ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ‘ਤੇ ਲੱਗੀ ਭਿਆਨਕ ਅੱਗ ‘ਚ ਕਰੀਬ 200 ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਦੇਰ ਰਾਤ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਨੂੰ ਅੱਗ ਲੱਗ ਗਈ। ਉਥੇ ਤਾਇਨਾਤ ਮੁਲਾਜ਼ਮਾਂ ਨੇ ਪਾਣੀ ਪਾ ਕੇ ਅੱਗ ਨੂੰ ਬੁਝਾਇਆ। ਦੇਰ ਰਾਤ ਇਹ ਅੱਗ ਫਿਰ ਭੜਕ ਗਈ। ਇਸ ਤੋਂ ਬਾਅਦ ਅੱਗ ਇੰਨੀ ਫੈਲ ਗਈ ਕਿ ਇਸ ਨੇ ਉੱਥੇ ਖੜ੍ਹੇ ਕਈ ਵਾਹਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।