Punjab
ਸੂਬੇ ਭਰ ਵਿੱਚ ਖੁੱਲ੍ਹਣਗੇ 9,000 ਤੋਂ ਵੱਧ ਨਵੇਂ ਡਿਪੂ, 5 ਦਸੰਬਰ ਹੈ ਆਖਰੀ ਮਿਤੀ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਇਹ ਵਾਧਾ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਨਤੀਜੇ ਵਜੋਂ ਇਸ ਸਿਰਲੇਖ ਹੇਠ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ 14,400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਹੋਵੇਗਾ।