National
ਵਨ ਨੇਸ਼ਨ, ਵਨ ਇਲੈਕਸ਼ਨ ਬਿੱਲ ਨੂੰ ਮੋਦੀ ਕੈਬਨਿਟ ਤੋਂ ਮਿਲੀ ਮਨਜ਼ੂਰੀ

One Nation One Election Bill: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ‘ਚ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਰਚ ਵਿੱਚ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਸਨ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਇਨ੍ਹਾਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਸੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਰਫ਼ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਸਿਫਾਰਿਸ਼ ਮੁਤਾਬਕ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ, ਜਦਕਿ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੂਜੇ ਪੜਾਅ ‘ਚ ਹੋਣੀਆਂ ਚਾਹੀਦੀਆਂ ਹਨ।