Punjab
ਪਰਵਿੰਦਰ ਸਿੰਘ ਸੋਹਾਣਾ ਖਿਲਾਫ ਝੂਠਾ ਕੇਸ ਦਰਜ ਕਰਨਾ ਬੇਹੱਦ ਨਿੰਦਣਯੋਗ: ਅਰਸ਼ਦੀਪ ਕਲੇਰ

ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਧਰਨੇ ਇਸ ਕਰ ਕੇ ਲਗਾਉਣੇ ਪੈ ਰਹੇ ਹਨ ਕਿਉਂਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਜੋਂ ਪੂਰੀ ਤਰ੍ਹਾਂ ਨਾਕਾਮ ਹੋਣ ਕਾਰਣ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਲੁੱਟਾਂ ਖੋਹਾਂ, ਕਤਲ ਤੇ ਫਿਰੌਤੀਆਂ ਰੋਜ਼ ਦਾ ਕੰਮ ਹੋ ਗਿਆ ਹੈ ਕਿਉਂਕਿ ਪੰਜਾਬ ਵਿਚ ਸਰਕਾਰੀ ਤੰਤਰ ਢਹਿ ਢੇਰੀ ਹੋ ਗਿਆ ਹੈ।