ਮਸ਼ਹੂਰ ਪੰਜਾਬੀ ਗਾਇਕ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਇੰਡਸਟਰੀ ‘ਚ ਸੋਗ ਦੀ ਲਹਿਰ

Singer Dimple Raja Death News: ਪੰਜਾਬੀ ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ (Awaaz Punjab Di) ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਜਿੱਥੇ ਫਿਲਮੀ ਸਿਤਾਰਿਆਂ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਪ੍ਰਸ਼ੰਸਕ ਵੀ ਸਦਮੇ ਵਿੱਚ ਹਨ। ਗਾਇਕ ਡਿੰਪਲ ਰਾਜਾ ਦੇ ਅਚਾਨਕ ਦੇਹਾਂਤ ਦੀ ਖਬਰ ਕਾਰਨ ਹਰ ਪਾਸੇ ਸੋਗ ਛਾਇਆ ਹੋਇਆ ਹੈ।
ਜਾਣੋ ਕਿਵੇਂ ਹੋਈ ਡਿੰਪਲ ਰਾਜਾ ਦੀ ਮੌਤ
ਦੱਸ ਦੇਈਏ ਕਿ ਹਾਲ ਹੀ ‘ਚ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਲੱਗਾ ਹੈ।
ਦੱਸ ਦੇਈਏ ਕਿ ਗਇਕ ਦੀ ਅਚਾਨਕ ਮੌਤ ਉੱਪਰ ਸੰਗੀਤ ਜਗਤ ਦੇ ਸਿਤਾਰਿਆਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਪਰਿਵਾਰ ਸਣੇ ਸੰਗੀਤ ਜਗਤ ਦੇ ਸਿਤਾਰਿਆਂ ਦਾ ਦਿਲ ਤੋੜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਡਿੰਪਲ ਰਾਜਾ ਪਠਾਨਕੋਟ ਦੇ ਰਹਿਣ ਵਾਲੇ ਸੀ। ਕਮਰਸ਼ੀਅਲ ਗੀਤਾਂ ਦੇ ਨਾਲ-ਨਾਲ ਉਹ ਮਾਤਾ ਰਾਣੀ ਦੀਆਂ ਭੇਟਾਂ ਵੀ ਗਾਉਂਦੇ ਸਨ। ਉਨ੍ਹਾਂ ਨੇ ਮਸ਼ਹੂਰ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਗੀਤਾਂ ਦੀ ਸ਼ੁਰੂਆਤ ਕੀਤੀ! ਅਤੇ ਉਸ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਵਰਗੇ ਕਲਾਕਾਰਾਂ ਨਾਲ ਗੀਤ ਵੀ ਗਾਏ!
- First Published :