ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ

ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਸਮੇਂ ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ।
ਇਸ ਸਬੰਧੀ ਬਿਆਨ ਵਿਚ ਕਿਹਾ ਗਿਆ ਹੈ, ‘‘ਸਰਕਾਰ ਨੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐੱਸਐੱਮ, ਏਵੀਐੱਸਐੱਮ, ਜੋ ਇਸ ਵੇਲੇ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਏਅਰ ਚੀਫ਼ ਮਾਰਸ਼ਲ ਦੇ ਰੈਂਕ ਵਿਚ ਹਵਾਈ ਫ਼ੌਜ ਦਾ ਅਗਲਾ ਮੁਖੀ ਨਿਯੁਕਤ ਕੀਤਾ ਹੈ। ਇਹ ਹੁਕਮ 30 ਸਤੰਬਰ ਬਾਅਦ ਦੁਪਹਿਰ ਤੋਂ ਅਮਲ ਵਿਚ ਆਉਣਗੇ।’’ ਮੌਜੂਦਾ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ 30 ਸਤੰਬਰ ਨੂੰ ਸੇਵਾ ਮੁਕਤ ਹੋ ਜਾਣਗੇ।
ਅਮਰ ਪ੍ਰੀਤ ਸਿੰਘ, ਜਿਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਡਿਫੈਂਸ ਸਰਵਿਸ ਸਟਾਫ ਕਾਲਜ ਅਤੇ ਨੈਸ਼ਨਲ ਡਿਫੈਂਸ ਕਾਲਜ ਦੇ ਸਾਬਕਾ ਵਿਦਿਆਰਥੀ ਹਨ। ਏਅਰ ਅਫਸਰ ਅਮਰ ਪ੍ਰੀਤ ਸਿੰਘ ਇੱਕ ਯੋਗਤਾ ਪ੍ਰਾਪਤ ਫਲਾਇੰਗ ਇੰਸਟ੍ਰਕਟਰ ਅਤੇ ਇੱਕ ਪ੍ਰਯੋਗਾਤਮਕ ਟੈਸਟ ਪਾਇਲਟ ਹਨ ਜਿਸ ਕੋਲ ਕਈ ਤਰ੍ਹਾਂ ਦੇ ਫਿਕਸਡ ਅਤੇ ਰੋਟਰੀ-ਵਿੰਗ ਏਅਰਕ੍ਰਾਫਟ ‘ਤੇ 5,000 ਘੰਟਿਆਂ ਤੋਂ ਵੱਧ ਉਡਾਣ ਦਾ ਤਜਰਬਾ ਹੈ।
- First Published :