ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਸੁਖਬੀਰ ਬਾਦਲ ‘ਤੇ ਹਮਲਾ

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਦਲ ਖਾਲਸਾ ਨਾਲ ਜੁੜੇ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਈ ਹੈ। ਘਟਨਾ ਵਿਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਈ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।
- First Published :