ਸੂਬਾ ਸਰਕਾਰ ਦਾ ਵੱਡਾ ਫੈਸਲਾ, 6 ਦਸੰਬਰ ਨੂੰ ਇਸ ਰਾਜ ‘ਚ ਛੁੱਟੀ ਦਾ ਐਲਾਨ

ਮਹਾਰਾਸ਼ਟਰ ਸਰਕਾਰ ਨੇ ਬੁੱਧਵਾਰ ਨੂੰ ਡਾ. BR ਅੰਬੇਡਕਰ ਦੀ ਬਰਸੀ ਦੇ ਮੌਕੇ ‘ਤੇ 6 ਦਸੰਬਰ ਨੂੰ ‘ਸਥਾਨਕ ਛੁੱਟੀ’ ਦਾ ਐਲਾਨ ਕੀਤਾ ਹੈ। ਡਾ. ਅੰਬੇਡਕਰ ਦੀ ਬਰਸੀ ਨੂੰ ਮਹਾਪਰਿਨਿਰਵਾਨ ਦਿਵਸ ਵੀ ਕਿਹਾ ਜਾਂਦਾ ਹੈ। 6 ਦਸੰਬਰ 1956 ਨੂੰ ਦਿੱਲੀ ਵਿਖੇ ਉਨ੍ਹਾਂ ਦੀ ਮੌਤ ਹੋ ਗਈ। ਭੀਮ ਰਾਓ ਰਾਮਜੀ ਅੰਬੇਡਕਰ ਜਿਨ੍ਹਾਂ ਨੂੰ ਬਾਬਾ ਸਾਹਿਬ ਅੰਬੇਡਕਰ ਵੀ ਕਿਹਾ ਜਾਂਦਾ ਹੈ। ਉਹ ਇੱਕ ਸਮਾਜ ਸੁਧਾਰਕ ਅਤੇ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਸਨ। ਡਰਾਫਟ ਕਮੇਟੀ ਦੇ ਚੇਅਰਮੈਨ ਵਜੋਂ, ਉਨ੍ਹਾਂ ਨੇ ਵਿਸ਼ਵ ਦੇ ਸਭ ਤੋਂ ਲੰਬੇ ਲਿਖਤੀ ਸੰਵਿਧਾਨ ਨੂੰ ਧਿਆਨ ਨਾਲ ਤਿਆਰ ਕਰਨ ਲਈ ਸੰਵਿਧਾਨ ਸਭਾ ਦੀ ਅਗਵਾਈ ਕੀਤੀ।
ਜ਼ਿਕਰਯੋਗ ਹੈ ਕਿ ਦੇਵੇਂਦਰ ਫੜਨਵੀਸ ਨੂੰ ਬੁੱਧਵਾਰ ਨੂੰ ਮੁੰਬਈ ‘ਚ ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਸਰਬਸੰਮਤੀ ਨਾਲ ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜਿਸ ਨਾਲ ਉਨ੍ਹਾਂ ਦੇ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਤਰਾਂ ਮੁਤਾਬਕ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਅਜੀਤ ਪਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਬੁੱਧਵਾਰ ਨੂੰ ਵਿਧਾਨ ਭਵਨ ‘ਚ ਹੋਈ ਵਿਧਾਇਕ ਦਲ ਦੀ ਬੈਠਕ ‘ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਕੇਂਦਰੀ ਅਬਜ਼ਰਵਰ ਵਿਜੇ ਰੂਪਾਨੀ ਨੇ ਐਲਾਨ ਕੀਤਾ ਕਿ ਫੜਨਵੀਸ (54) ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਬੈਠਕ ‘ਚ ਭਾਜਪਾ ਦੀ ਕੇਂਦਰੀ ਅਬਜ਼ਰਵਰ ਅਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸੂਬੇ ਅਤੇ ਕੇਂਦਰ ‘ਚ ‘ਡਬਲ ਇੰਜਣ ਵਾਲੀ ਸਰਕਾਰ’ ਵਿਕਾਸ ਨੂੰ ਹੁਲਾਰਾ ਦੇਵੇਗੀ।
ਫੜਨਵੀਸ ਨੇ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਭਾਜਪਾ ਵਿਧਾਇਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ 20 ਨਵੰਬਰ ਦੀਆਂ ਵਿਧਾਨ ਸਭਾ ਚੋਣਾਂ ‘ਚ ਸੱਤਾਧਾਰੀ ਮਹਾਯੁਤੀ ਗਠਜੋੜ ਦੀ ਜ਼ਬਰਦਸਤ ਜਿੱਤ ਪ੍ਰਧਾਨ ਮੰਤਰੀ ਮੋਦੀ ਦੇ ‘ਏਕ ਹੈਂ ਤੋ ਸੇਫ ਹੈਂ’ ਦੇ ਮੰਤਰ ਕਾਰਨ ਹੋਈ ਹੈ। ਵਿਧਾਨ ਭਵਨ ‘ਚ ਹੋਈ ਬੈਠਕ ‘ਚ ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਸੀਨੀਅਰ ਨੇਤਾ ਚੰਦਰਕਾਂਤ ਪਾਟਿਲ ਨੇ ਵਿਧਾਇਕ ਦਲ ਦੇ ਨੇਤਾ ਦੇ ਰੂਪ ‘ਚ ਫੜਨਵੀਸ ਦੇ ਨਾਂ ਦਾ ਪ੍ਰਸਤਾਵ ਰੱਖਿਆ। ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਇੱਥੇ ਹੋਈ ਭਾਜਪਾ ਕੋਰ ਕਮੇਟੀ ਦੀ ਬੈਠਕ ‘ਚ ਫੜਨਵੀਸ ਦੇ ਨਾਂ ਨੂੰ ਉੱਚ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ।
- First Published :