Sports
ਪਰਥ ਤੋਂ ਬਾਅਦ ਐਡੀਲੇਡ ਵਿੱਚ ਵੀ ਭਾਰਤੀ ਬੱਲੇਬਾਜ਼ਾਂ ਨੇ ਕੀਤਾ ਆਤਮ ਸਮਰਪਣ…

ਭਾਰਤ ਅਤੇ ਆਸਟਰੇਲੀਆ ਵਿਚਾਲੇ ਸ਼ੁੱਕਰਵਾਰ ਨੂੰ ਦੂਜਾ ਟੈਸਟ ਮੈਚ ਸ਼ੁਰੂ ਹੋਇਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਪਹਿਲੀ ਹੀ ਗੇਂਦ ‘ਤੇ ਇੱਕ ਵਿਕਟ ਗੁਆ ਬੈਠੀ। ਯਸ਼ਸਵੀ ਜੈਸਵਾਲ ਨੂੰ ਪਹਿਲੀ ਹੀ ਗੇਂਦ ‘ਤੇ ਮਿਸ਼ੇਲ ਸਟਾਰਕ ਨੇ ਐੱਲ.ਬੀ.ਡਬਲਯੂ. ਆਊਟ ਕੀਤਾ। ਇਸ ਤੋਂ ਬਾਅਦ ਦੂਜੇ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਅਤੇ ਸ਼ੁਭਮਨ ਗਿੱਲ ਨੇ ਪਾਰੀ ਨੂੰ ਸੰਭਾਲਿਆ। ਦੋਵਾਂ ਨੇ 69 ਦੌੜਾਂ ਦੀ ਸਾਂਝੇਦਾਰੀ ਕੀਤੀ। ਜਦੋਂ ਅਜਿਹਾ ਲੱਗ ਰਿਹਾ ਸੀ ਕਿ ਭਾਰਤ ਚੰਗੇ ਸਕੋਰ ਵੱਲ ਵਧ ਰਿਹਾ ਹੈ, ਵਿਕਟਾਂ ਡਿੱਗਣੀਆਂ ਸ਼ੁਰੂ ਹੋ ਗਈਆਂ।