ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ, ਇਥੇ ਸਾਰੇ ਪ੍ਰਾਈਵੇਟ-ਸਰਕਾਰੀ ਸਕੂਲ ਬੰਦ ਕਰਨ ਦੇ ਹੁਕਮ!

ਪਿਛਲੇ 11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ ਇਜਾਜ਼ਤ ਮੰਗੀ ਹੈ। ਪੁਲਸ ਨੇ ਬਾਰਡਰ ਦੇ ਆਲੇ ਦੁਆਲੇ ਬੈਰੀਕੇਡ ਵੀ ਲਗਾ ਦਿੱਤੇ ਹਨ ਅਤੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਅੰਬਾਲਾ ‘ਚ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਸਿਰਸਾ ਦੇ ਡੱਬਵਾਲੀ ਸਥਿਤ ਖੁਈਆਂ ਟੋਲ ਪਲਾਜ਼ਾ ’ਤੇ ਭਾਰੀ ਪੁਲਸ ਚੌਕਸੀ ਰੱਖੀ ਗਈ ਹੈ ਅਤੇ ਇੱਥੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਡੱਬਵਾਲੀ-ਸਿਰਸਾ ਸੜਕ ’ਤੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸਾਨ ਡੱਬਵਾਲੀ, ਸਿਰਸਾ ਰਾਹੀਂ ਦਿੱਲੀ ਜਾ ਸਕਦੇ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਦਰ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਸੀ ਅੰਬਾਲਾ ਅਫਵਾਹਾਂ ਫੈਲਾ ਰਹੇ ਹਨ ਕਿ ਹਜ਼ਾਰਾਂ ਲੋਕ ਇਕੱਠੇ ਹੋਣਗੇ, ਪਰ ਅਜਿਹਾ ਕੁਝ ਨਹੀਂ ਹੋਵੇਗਾ। ਨਾਲੇ ਡੀਸੀ ਕਹਿ ਰਿਹਾ ਹੈ ਕਿ ਕਿਸਾਨਾਂ ਕੋਲ ਹਥਿਆਰ ਹੋਣਗੇ, ਇਹ ਕੋਰਾ ਝੂਠ ਹੈ। ਕਿਸਾਨ ਛੋਟੇ-ਛੋਟੇ ਗਰੁੱਪਾਂ ਵਿੱਚ ਇਕੱਠੇ ਹੋਣਗੇ ਅਤੇ ਕਿਸਾਨਾਂ ਦੇ ਇਕੱਠ ਵਿੱਚ ਕੋਈ ਟਰਾਲੀ ਜਾਂ ਟਰੈਕਟਰ ਸ਼ਾਮਲ ਨਹੀਂ ਹੋਵੇਗਾ। ਅਸੀਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਾਂ। ਜਿਨ੍ਹਾਂ ਦੇ ਨਾਂ ਦੱਸੇ ਗਏ ਹਨ, ਉਹ ਹੀ ਦਿੱਲੀ ਜਾਣਗੇ। ਦੂਜੇ ਪਾਸੇ ਹਰਿਆਣਾ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਅੰਬਾਲਾ ਵਿੱਚ ਸਕੂਲ ਬੰਦ ਕਰਨ ਦੇ ਹੁਕਮ
ਕਿਸਾਨਾਂ ਦੇ ਰੋਸ ਦੇ ਮੱਦੇਨਜ਼ਰ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਮਿਤੀ 06/12/2024 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਅੰਬਾਲਾ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਕੂਲ ਦੇ ਪ੍ਰਿੰਸੀਪਲਾਂ, ਸਟਾਫ਼ ਅਤੇ ਮਾਪਿਆਂ ਨੂੰ ਤੁਰੰਤ ਸੂਚਿਤ ਕਰਨ।
- First Published :